ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਸਮੂਹ ਮੋਗਾ ਵਾਸੀਆਂ ਨੂੰ ਵਿਸਾਖੀ ਦੇ ਤਿਓਹਾਰ ਮੌਕੇ ਦਿੱਤੀਆਂ ਸ਼ੁੱਭ ਕਾਮਨਾਵਾਂ

ਮੋਗਾ, 14 ਅਪਰੈਲ (ਜਸ਼ਨ)- ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਸਮੂਹ ਮੋਗਾ ਵਾਸੀਆਂ ਨੂੰ ਵਿਸਾਖੀ ਦੇ ਤਿਓਹਾਰ ਮੌਕੇ ਵਧਾਈਆਂ ਦਿੰਦਿਆਂ ਆਖਿਆ ਕਿ ਬੇਸ਼ੱਕ ਇਹ ਤਿਓਹਾਰ ਕਿਸਾਨਾਂ ਦੀ ਫਸਲ ਪੱਕਣ ਅਤੇ ਉਪਜ ਦੇ ਘਰ ਆਉਣ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਹੈ ਪਰ ਸਾਨੂੰ ਹਮੇਸ਼ਾ ਜਲਿਆ ਵਾਲੇ ਬਾਗ ਵਿਚ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਮਨ ਵਿਚ ਵਸਾਈ ਰੱਖਣ ਦੀ ਲੋੜ ਹੈ ਜਿਹਨਾਂ ਵਿਸਾਖੀ ਵਾਲੇ ਦਿਨ ਅੰਗਰੇਜ਼ਾਂ ਖਿਲਾਫ਼ ਹੋ ਰਹੀ ਕਾਨਫਰੰਸ ਦੌਰਾਨ ਆਪਣੀਆਂ ਜਾਨਾਂ ਵਾਰ ਕੇ ਦੇੇਸ਼ ਦੀ ਆਜ਼ਾਦੀ ਲਈ ਨੀਂਹ ਰੱਖੀ।


