ਸਰਪੰਚ ਅਜਮੇਰ ਸਿੰਘ ਕਿਸ਼ਨਗੜ੍ਹ (ਪੱਖਰਵੱਡ )ਸਾਥੀਆ ਸਮੇਤ ਕਾਂਗਰਸ ਵਿਚ ਸ਼ਾਮਿਲ

ਮੋਗਾ,15 ਅਪ੍ਰੈਲ (ਜਸ਼ਨ) ਹਲਕਾ ਨਿਹਾਲ ਸਿੰਘ ਵਾਲਾ ਦੀ ਸਿਆਸਤ ਵਿਚ ਉਸ ਸਮੇਂ ਭਾਰੀ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ  ਪਿੰਡ ਕਿਸ਼ਨਗੜ੍ਹ (ਪੱਖਰਵੱਡ ) ਦੇ ਮੌਜੂਦਾ ਸਰਪੰਚ ਅਜਮੇਰ ਸਿੰਘ ਆਪਣੇ ਸਾਥੀ ਮੈਂਬਰਾ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ । ਹਲਕੇ ਵਿਚ ਪੂਰੀ ਤਰਾਂ ਸਰਗਰਮ ਯੂਥ ਆਗੂ ਰੁਪਿੰਦਰ ਸਿੰਘ ਦੀਨਾ ਦੇ ਯਤਨਾਂ ਸਦਕਾ ਅਤੇ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਦੀ ਅਗਵਾਈ ਹੇਠ ਸਾਦਾ ਸਮਾਗਮ ਦੌਰਾਨ ਸਰਪੰਚ ਅਜਮੇਰ ਸਿੰਘ ਕਿਸ਼ਨਗੜ੍ਹ (ਪੱਖਰਵੱਡ )ਸਾਥੀਆ ਸਮੇਤ ਕਾਂਗਰਸ ਵਿਚ ਸ਼ਾਮਿਲ ਹੋ ਗਏ। ਜ਼ਿਕਰਯੋਗ ਹੈ ਕਿ ਸਰਪੰਚ ਅਜਮੇਰ ਸਿੰਘ ਕਿਸ਼ਨਗੜ੍ਹ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਿਆ ਸੀ ਪਰ ਅੱਜ ਉਹ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਿਆ ਹੈ। ਉਹਨਾਂ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਲੋਕ ਹਿਤੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਕਾਂਗਰਸ ਵਿਚ ਸ਼ਾਮਲ ਹੋਏ ਹਨ। ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਸਰਪੰਚ ਅਜਮੇਰ ਸਿੰਘ ਕਿਸ਼ਨਗੜ੍ਹ (ਪੱਖਰਵੱਡ ) ਅਤੇ ਸਾਥੀਆਂ ਨੂੰ ਯਕੀਨ ਦਿਵਾਇਆ ਕਿ ਪਾਰਟੀ ਵਿਚ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ । ਇਸ ਮੌਕੇ ਤੇ   ਰੁਪਿੰਦਰ ਸਿੰਘ ਦੀਨਾ, ਚੇਅਰਮੈਨ ਸਤਿੰਦਰ ਸਿੰਘ ਬਬਲਾ, ਸਾਬਕਾ ਸਰਪੰਚ ਗੁਰਜੰਟ ਸਿੰਘ ਕਿਸ਼ਨਗੜ੍ਹ , ਡਾ ਬਲਵਿੰਦਰ ਖਾਨ, ਕੁਲਵੰਤ ਸਿੰਘ ਪੰਚ ਕਿਸ਼ਨਗੜ੍ਹ, ਦਰਸ਼ਨ ਸਿੰਘ ਪੰਚ ਕਿਸ਼ਨਗੜ੍ਹ, ਪ੍ਰਧਾਨ ਗੁਰਮੀਤ ਸਿੰਘ ਦੀਨਾ, ਰਣਜੀਤ ਸਿੰਘ ਪੁਆਦੜਾ, ਡਾ ਗੁਰਮੀਤ ਸਿੰਘ ਦੀਨਾ, ਮੱਖਣ ਸਿੰਘ, ਚਮਕੌਰ ਸਿੰਘ, ਦਰਸ਼ਨ ਸਿੰਘ, ਬਲਜਿੰਦਰ ਸਿੰਘ, ਜਰਨੈਲ ਸਿੰਘ, ਬੂਟਾ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ। ਇਸ ਸਬੰਧੀ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਨੇ ਆਖਿਆ ਕਿ ਸਰਪੰਚ ਅਜਮੇਰ ਸਿੰਘ ਕਿਸ਼ਨਗੜ੍ਹ ਦੇ ਆਮ ਆਦਮੀ ਪਾਰਟੀ ਛੱਡਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪਵੇਗਾ ਕਿਉਂਕਿ ਪਿੰਡ ਕਿਸ਼ਨਗੜ੍ਹ ਵਿਚ ਪਾਰਟੀ ਦੀ ਸਥਿਤੀ ਪਹਿਲਾਂ ਹੀ ਮਜਬੂਤ ਹੈ ।   
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ