ਸੜਕ ਹਾਦਸੇ ਵਿੱਚ ਪਿਓ ਪੁੱਤਰ ਸਮੇਤ ਤਿੰਨ ਵਿਅਕਤੀਆਂ ਦੀ ਮੌਤ

ਭੀਖੀ, 17 ਅਪ੍ਰੈਲ (ਜਸ਼ਨ)- ਭੀਖੀ ਨੇੜਲੇ ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਹੋਏ ਸੜਕ ਹਾਦਸੇ ਦੌਰਾਨ ਤਿੰਨ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਭੀਖੀ ਪਾਸਿਓਂ ਫੀਡ ਨਾਲ ਭਰੀ ਟਰਾਲੀ ਮਾਨਸਾ ਵੱਲ ਜਾ ਰਹੀ ਸੀ ਅਤੇ ਦੂਜੇ ਪਾਸਿਓਂ ਤਲਵੰਡੀ ਸਾਬੋ ਦੇ ਮੇਲੇ ਤੋਂ ਫੜੀ ਲਾ ਕੇ ਛੋਟੇ ਹਾਥੀ ‘ਤੇ ਤਿੰਨ ਵਿਅਕਤੀ ਵਾਪਸ ਆ ਰਹੇ ਸਨ ਤੇ ਦੋਹਾਂ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ । ਇਸ ਹਾਦਸੇ ਵਿੱਚ ਬਲਦੇਵ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਸੰਗਰੂਰ ਅਤੇ ਉਸਦੇ ਪੁੱਤਰ ਪ੍ਰਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਲਾਲੂ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਸੰਗਰੂਰ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸਨੂੰ ਮਾਨਸਾ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਪਰ ਉਹ ਜਖਮਾਂ ਦੀ ਤਾਬ ਨਾ ਝੱਲਦਿਆਂ ਮਾਨਸਾ ਹਸਪਤਾਲ ਵਿਖੇ ਦਮ ਤੋੜ ਗਿਆ। ਭੀਖੀ ਪੁਲਿਸ ਨੇ ਪਰਮਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਾਭਾ ਦੇ ਬਿਆਨਾਂ ਤੇ ਟਰੈਕਟਰ ਚਾਲਕ ਕੁਲਵੰਤ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਲੱਧੂਵਾਸ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


