ਐੱਸ.ਐੱਸ.ਏ.ਅਤੇ ਰਮਸਾ ਅਧਿਆਪਕ ਯੂਨੀਅਨ ਪੰਜਾਬ ਦਾ ਵਫ਼ਦ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਨੂੰ ਮਿਲਿਆ,5 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 17 ,ਅਪ੍ਰੈਲ (ਪੱਤਰ ਪਰੇਰਕ) ਪਿਛਲੇ ਲਗਪਗ 5 ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਐੱਸ.ਐੱਸ.ਏ./ਰਮਸਾ ਅਧਿਆਪਕਾਂ ਦੀ ਜਥੇਬੰਦੀ ਦਾ ਵਫ਼ਦ ਅੱਜ ਸੀ.ਐੱਮ ਹਾਊਸ ਵਿਖੇ ਮੁੱਖ ਮੰਤਰੀ ਦੇ ਓ.ਐੱਸ.ਡੀ. ਸ ਸੰਦੀਪ ਬਰਾੜ ਨੂੰ ਮਿਲਿਆ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਉਹਨਾਂ ਨੂੰ ਰੈਗੂਲਰ ਤਾਂ ਕੀ ਕਰਨਾ ਹੈ ਉਲਟਾ ਹੁਣ ਇਹਨਾਂ ਅਧਿਆਪਕਾਂ ਨੂੰ ਪਿਛਲੇ ਲਗਪਗ 5 ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਮਿਲੀਆਂ। ਓ.ਐੱਸ.ਡੀ ਵਲੋਂ ਮੌਕੇ ‘ਤੇ ਸੰਬੰਧਤ ਅਫਸਰਾਂ ਨਾਲ ਸੰਪਰਕ ਕਰਨ ਦੀ ਕੋਸਿਸ਼ ਕੀਤੀ ਗਈ। ਪਰ ਸੰਪਰਕ ਨਹੀਂ ਹੋਇਆ। ਉਹਨਾਂ ਵਲੋਂ ਭਰੋਸਾ ਦਿੱਤਾ ਗਿਆ ਕਿ ਉਹ ਜਲਦ ਤੋਂ ਜਲਦ ਤਨਖਾਹਾਂ ਜਾਰੀ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਉਹਨਾਂ ਕਿਹਾ ਕਿ ਸਰਕਾਰ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਮੁੱਦੇ ‘ਤੇ ਵੀ ਗੰਭੀਰਤਾ ਨਾਲ ਸੋਚ ਰਹੀ ਹੈ।ਵਫ਼ਦ ਵਿੱਚ ਮੌਜੂਦ ਸੂਬਾਈ ਐਕਸ਼ਨ ਕਮੇਟੀ ਮੈਂਬਰ ਗੁਰਪ੍ਰੀਤ ਅੰਮਵਾਲ, ਜੱਜਪਾਲ ਬਾਜੇ ਕੇ, ਗੁਰਪ੍ਰੀਤ ਰੂਪਰਾ, ਰਾਮਭਜਨ ਚੌਧਰੀ, ਜਸਵਿੰਦਰ ਜਵਾਹਰਕੇ ਨੇੇ ਮੰਗ ਕੀਤੀ ਕਿ ਉਹਨਾ ਦੀਆ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿੱਚ ਪੂਰੀਆਂ ਤਨਖਾਹਾਂ, ਭੱਤਿਆਂ ਅਤੇ ਸਹੂਲਤਾਂ ਸਮੇਤ ਰੈਗੂਲਰ ਕੀਤਾ ਜਾਵੇ, ਸੰਘਰਸਾਂ ਦੌਰਾਨ ਆਗੂਆਂ ਤੇ ਪਾਏ ਝੂਠੇ ਪਰਚੇ ਰੱਦ ਕੀਤੇ ਜਾਣ, ਰੁਕੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ।


