ਤਲਵੰਡੀ ਭੰਗੇਰੀਆਂ ਵਿਖੇ ਡੀ ਈ ਓ ਗੁਰਦਰਸ਼ਨ ਸਿੰਘ ਬਰਾੜ ਅਤੇ ਸਰਪੰਚ ਨਿਹਾਲ ਸਿੰਘ ਨੇ ਵਿਦਿਆਰਥੀਆਂ ਦਾ ਕੀਤਾ ਵਿਸ਼ੇਸ਼ ਸਨਮਾਨ

ਮੋਗਾ,19 ਅਪਰੈਲ (ਜਸ਼ਨ)-ਸੂਬੇ ਵਿੱਚ ਸਿੱਖਿਆ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਜਿੱਥ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਉੱਥੇ ਜਿਲੇ ਦੇ ਸਿੱਖਿਆ ਅਫਸਰਾਂ ਵਲੋਂ ਵੀ ਸਕੂਲ ਵਿੱਚ ਪੜਾਈ ਯਕੀਨੀ ਬਣਾਉਣ ਅਤੇ ਨਕਲ ਨੂੰ ਪੂਰਨ ਰੂਪ ਵਿੱਚ ਜੜੋਂ ਖਤਮ ਕਰਨ ਲਈ ਸਕੂਲ ਵਿੱਚ ਜਾ ਕੇ ਅਧਿਆਪਕਾਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀ ਹਨ ਕਿਵੇਂ ਬੱਚਿਆਂ ਦੀ ਪੜ੍ਹਾਈ ਨੂੰ ਬੇਹਤਰ ਬਣਾਇਆ ਜਾਵੇ ਤਾਂ ਜੋ ਆਉਣ ਵਾਲੇ ਸਾਲ ਵਿਚ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਮੈਰਿਟ ਸੂਚੀ ਵਿਚ ਵਾਧਾ ਹੋ ਸਕੇ । ਇਹਨਾਂ ਸ਼ਬਦਾ ਦਾ ਪਰਗਟਾਵਾ ਜ਼ਿਲ੍ਹਾ ਸਿੱਖਿਆ ਅਫਸਰ ਸ: ਗੁਰਦਰਸ਼ਨ ਸਿੰਘ ਬਰਾੜ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ਵਿਖੇ 6 ਵੀਂ ਕਲਾਸ ਤੋਂ ਬਾਰਵੀਂ ਕਲਾਸ ਤੱਕ ਦੇ 70 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਪਹਿਲੇ ,ਦੂਸਰੇ ਤੇ,ਤੀਸਰੇ ਆੁਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਉਪਰੰਤ ਕਹੇ। ਇਸ ਮੌਕੇ ਉਹਨਾਂ ਸਮੁੱਚੇ ਸਕੂਲ ਸਟਾਫ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਦੇ ਵਧੀਆ ਨਤੀਜਿਆਂ ਲਈ ਮੁਬਾਰਕਬਾਦ ਵੀ ਦਿੱੱਤੀ। ਇਸ ਮੌਕੇ ਪਿੰਡ ਦੇ ਸਰਪੰਚ ਨਿਹਾਲ ਸਿੰਘ ਅਤੇ ਸਮੂਹ ਸਕੂਲ ਸਟਾਫ ਵਲੋਂ ਜਿਲਾ ਸਿੱਖਿਆ ਅਫਸਰ ਸ: ਗੁਰਦਰਸ਼ਨ ਸਿੰਘ ਬਰਾੜ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਨਿਹਾਲ ਸਿੰਘ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾ ਵਿੱਚ ਦਾਖਲ ਕਰਵਾਉਣ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਉੱਚ ਸਿੱਖਿਅਤ ਅਧਿਆਪਕਾਂ ਦੀ ਚੋਣ ਕੀਤੀ ਜਾਂਦੀ ਹੈ ਜੋ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਉਹਨਾਂ ਕਿਹਾ ਕਿ ਸਾਨੂੰ ਸਕੂਲ ਦੇ ਸਾਰੇ ਸਟਾਫ ਤੇ ਪੂਰਾ ਮਾਣ ਹੈ ਕਿ ਭਵਿੱਖ ਵਿੱਚ ਵੀ ਇਸ ਸਕੂਲ ਦੇ ਵਿਦਿਆਰਥੀ ਮੈਰਿਟ ਵਿੱਚ ਆਉਣਗੇ । ਇਸ ਮੌਕੇ ਵੱਖ ਵੱਖ ਕਲਾਸਾਂ ਦੇ ਬੱਚਿਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਰੰਗਾ ਰੰਗ ਪਰੋਗਰਾਮ ਵੀ ਪੇਸ਼ ਕੀਤਾ ਗਿਆ। ਅਖੀਰ ਵਿੱਚ ਸਕੂਲ ਪਿੰ੍ਰਸੀਪਲ ਖੁਸ਼ਵੰਤ ਸਿੰਘ ਨੇ ਮੁੱਖ ਮਹਿਮਾਨ ਅਤੇ ਸਮੂਹ ਪੰਚਾਇਤ ਅਤੇ ਪਸਵਕ ਕਮੇਟੀ ਦਾ ਧੰਨਵਾਦ ਕੀਤਾ। ਇਸ ਮੋਕੇ ਅਮਰ ਸਿੰਘ ਪੰਚ,ਜਲੋਰ ਸਿੰਘ ਪੰਚ,ਗੁਰਚਰਨ ਸਿੰਘ ਨੰਬਰਦਾਰ,ਮਨਜੀਤ ਸਿੰਘ ਪੰਚ ਤੋ ਇਲਾਵਾ ਸਕੂਲ ਸਟਾਫ ਮੈਬਰ ਹਾਜ਼ਰ ਸਨ।


