ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਦਾ BSc ਫੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ,20 ਅਪ੍ਰੈਲ (ਜਸ਼ਨ) ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੇ Bsc Fashion Designing ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿੱਚ ਮਨਿੰਦਰ ਕੌਰ ਪੁੱਤਰੀ ਗੁਰਦੀਪ ਸਿੰਘ ਨੇ 85.7 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਕਿਰਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਨੇ 84.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਕੁਲਵਿੰਦਰ ਕੌਰ ਪੁੱਤਰੀ ਕਰਮਜੀਤ ਸਿੰਘ ਨੇ 84.5 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਬੰਧਕੀ ਕਮੇਟੀ ਦੇ ਉਪ-ਚੇਅਰਮੈਨ ਸ.ਮੱਖਣ ਸਿੰਘ, ਪਿ੍ਰੰਸੀਪਲ ਡਾ.ਸੁਖਵਿੰਦਰ ਕੌਰ, ਵਾਈਸ ਪਿ੍ਰੰਸੀਪਲ ਮੈਡਮ ਗੁਰਜੀਤ ਕੌਰ ਅਤੇ ਸਮੂਹ ਫੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ। ਪਿ੍ਰੰਸੀਪਲ ਮੈਡਮ ਸੁਖਵਿੰਦਰ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਬੱਚਿਆਂ ਨੂੰ ਅੱਗੇ ਤੋਂ ਵੀ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਨਾ ਦਿੱਤੀ।ਇਸ ਮੌਕੇ ਪਿ੍ਰੰਸੀਪਲ ਮੈਡਮ ਸੁਖਵਿੰਦਰ ਕੌਰ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ Bsc Fashion Designing ਸੈਸ਼ਨ 2017-18 ਵਿੱਚ ਹੀ ਕਾਲਜ ਵਿੱਚ ਸ਼ੁਰੂ ਕੀਤੀ ਗਈ ਹੈ ਅਤੇ ਫੈਸ਼ਨ ਡਿਜ਼ਾਇਨਿੰਗ ਐਡ-ਆੱਨ ਕੋਰਸ ਵਜੋਂ ਵੀ ਲਗਾਤਾਰ ਚਲ ਰਿਹਾ ਹੈ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


