ਵਿਦਿਆਰਥੀਆਂ ਨੂੰ ਵਿਰਾਸਤ ਤੋਂ ਜਾਣੂ ਕਰਵਾਉਣਾ ਮਾੳੂਂਟ ਲਿਟਰਾ ਸਕੂਲ ਦਾ ਮੁੱਖ ਮੰਤਵ-ਪਿ੍ਰੰਸੀਪਲ ਨਿਰਮਲ ਧਾਰੀ

ਮੋਗਾ, 20 ਅਪ੍ਰੈਲ (ਜਸ਼ਨ)-ਮਾਉਟ ਲਿਟਰਾ ਜੀ ਸਕੂਲ ਵਿਖੇ ਅੱਜ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ‘ਵਿਸ਼ਵ ਵਿਰਾਸਤ ਦਿਵਸ’ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਸਕੂਲ ਮੈਨੇਜਮੈਂਟ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਵਿਸ਼ਵ ਸਮਾਰਕਾਂ ਅਤੇ ਸੰਸਕਰਿਤਕ ਵਿਰਾਸਤ ਦੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ ਤਾਂ ਕਿ ਭਾਰਤ ਦੇ ਮਹਾਨ ਦਾਰਸ਼ਨਿਕਾਂ,ਗੁਰੂਆਂ ਅਤੇ ਦੇਸ਼ ਭਗਤਾਂ ਦੀਆਂ ਸਿੱਖਿਆਵਾਂ ਮੁਤਾਬਕ ਆਪਣੀ ਸ਼ਖਸੀਅਤ ਦਾ ਨਿਰਮਾਣ ਕਰਕੇ ਵਿਦਿਆਰਥੀ ਸੁਨਹਿਰਾ ਭਵਿੱਖ ਸਿਰਜ ਸਕਣ। ਉਹਨਾਂ ਕਿਹਾ ਕਿ ਅੱਜ ਇਸ ਦਿਵਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੁਨੀਆਂ ਦੇ ਪ੍ਰਸਿੱਧ ਸਮਾਰਕਾਂ, ਇਮਾਰਤਾਂ ਬਾਰੇ ਜਾਣਕਾਰੀ ਦੇ ਕੇ ਉਹਨਾਂ ਦੇ ਗਿਆਨ ਵਿਚ ਵਾਧਾ ਕੀਤਾ ਹੈ। ਉਹਨਾਂ ਕਿਹਾ ਕਿ ਸਕੂਲ ਵੱਲੋਂ ਅਜਿਹੇ ਸਮਾਗਮਾਂ ਦੇ ਆਯੋਜਨ ਅੱਗੇ ਵੀ ਸਮੇਂ-ਸਮੇਂ ਤੇ ਜਾਰੀ ਰਹਿਣਗੇ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।