ਐਮ.ਐਲ.ਏ. ਡਾ. ਹਰਜੋਤ ਨੇ ਚੜਿੱਕ ਮੰਡੀ ਵਿਖੇ ਸ਼ੁਰੂ ਕਰਵਾਈ ਖਰੀਦ

ਮੋਗਾ, 17 ਅਪ੍ਰੈਲ (ਜਸ਼ਨ): ਕਿਸਾਨਾਂ ਦੀ ਖੂਨ ਪਸੀਨੇ ਦੀ ਮਿਹਨਤ ਨਾਲ ਸਿੰਜ ਕੇ ਪਾਲੀ ਕਣਕ ਦਾ ਇੱਕ ਇੱਕ ਦਾਣਾ ਕੈਪਟਨ ਸਰਕਾਰ ਵਲੋਂ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਨਾਂ ਵਿਚਾਰਾਂ ਦਾ ਪ੍ਰਗਵਾਟਾ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਚੜਿੱਕ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਸਮੇਂ ਕੀਤਾ। ਡਾ. ਹਰਜੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਵੇਲੇ 2002 ਤੋਂ 2007 ਤੱਕ ਇੱਕ ਦਿਨ ਵੀ ਕਿਸਾਨਾਂ ਨੂੰ ਮੰਡੀ ਵਿੱਚ ਰੁਲਣਾ ਨਹੀਂ ਪਿਆ ਸੀ, ਜਦਕਿ 10 ਸਾਲਾਂ ਵਿੱਚ ਪਿਛਲੀ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਿਆ। ਡਾ. ਹਰਜੋਤ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਫਸਲ ਮੰਡੀਆਂ ਵਿੱਚ ਆਉਣ ਤੋਂ ਪਹਿਲਾਂ ਹੀ ਕੈਪਟਨ ਸਰਕਾਰ ਨੇ ਮੰਡੀਆਂ ਦੇ ਪੁਖਤਾ ਪ੍ਰਬੰਧ ਕਰਵਾਏ ਅਤੇ ਉਨਾਂ ਵਲੋਂ ਪ੍ਰਸ਼ਾਸਨ ਚਲਾਉਣ ਦੀ ਤਜ਼ਰਬੇ ਤਹਿਤ ਕਿਸਾਨਾਂ ਨੂੰ ਸਾਰੀਆਂ ਸਹੂਲਤਾਂ ਮੰਡੀਆਂ ਦੇ ਸੀਜ਼ਨ ਤੋਂ ਪਹਿਲਾਂ ਹੀ ਉਪਲਬਧ ਕਰਵਾਈਆਂ। ਇਸ ਮੌਕੇ ਤੇ ਉਨਾਂ ਨਾਲ ਇੰਦਰਜੀਤ ਸਿੰਘ , ਗਰਦੌਰ ਸਿੰਘ, ਸੁਰਜੀਤ ਭੁੱਲਰ, ਵਜ਼ੀਰ ਸਿੰਘ ਸੈਕਟਰੀ, ਰਾਮਪਾਲ ਧਵਨ, ਆਦਿ ਹਾਜ਼ਰ ਸਨ। ਇਸ ਮੌਕੇ ਤੇ ਡਾ. ਹਰਜੋਤ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੀ ਜਾਣਕਾਰੀ ਹਾਸਿਲ ਕੀਤੀ। ਡਾ. ਹਰਜੋਤ ਨੇ ਕਿਹਾ ਕਿ ਉਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਹਰ ਤਰਾਂ ਦੀਆਂ ਸੁਵਿਧਾਵਾਂ ਉਪਲਬਧ ਕਰਵਾਈਆ ਜਾਣਗੀਆਂ। ਉਨਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਬਾਰਿਸ਼ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਕਿਸਾਨਾਂ ਦੀ ਫ਼ਸਲ ਨੂੰ ਬਾਰਿਸ਼ ਤੋਂ ਬਚਾਉਣ ਲਈ ਹਰ ਉਚਿਤ ਪ੍ਰਬੰਧ ਕੀਤਾ ਜਾਵੇ ਤਾਂਕਿ ਇੱਕ ਵੀ ਕਿਸਾਨ ਦੀ ਫ਼ਸਲ ਖਰਾਬ ਨਾ ਹੋਵੇ। ਉਨਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪੂਰੀ ਤਰਾਂ ਕਣਕ ਨੂੰ ਸੁੱਕਾ ਕੇ ਹੀ ਮੰਡੀ ਵਿੱਚ ਲਿਆਉਣ ਤਾਂਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਦੇਰੀ ਨਾ ਹੋਵੇ। ਇਸ ਮੌਕੇ ਤੇ ਗੁਰਚਰਨ ਸਿੰਘ ਮੈਂਬਰ, ਸਰਪੰਚ ਗੁਰਾ ਸਿੰਘ, ਗੁਰਤੇਜ ਸਿੰਘ ਤੇਜ਼, ਲੱਕੀ ਸਿੰਘ, ਕੁਲਵਿੰਦਰ ਸਿੰਘ ਸੈਕਟਰੀ, ਨੀਲਾ ਨੰਬਰਦਾਰ, ਗੁਰਨੇਕ ਸਿੰਘ, ਬੱਗੜ ਸਿੰਘ, ਗੁਰਦੇਵ ਸਿੰਘ ਸਰਪੰਚ ਕੋਠੇ ਆਦਿ ਤੋਂ ਇਲਾਵਾ ਕਿਸਾਨ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


