ਕੈਂਬਰਿਜ਼ ਇੰਟਰਨੈਸ਼ਨਲ ਸਕੂਲ ‘ਚ ਧਰਤ ਦਿਵਸ ਮਨਾਇਆ ਗਿਆ

ਮੋਗਾ,23 ਅਪਰੈਲ (ਜਸ਼ਨ)-ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਧਰਤੀ ਤੇ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਧਰਤ ਦਿਵਸ’ ਮਨਾਇਆ ਗਿਆ। ਇਸ ਤਹਿਤ ਵਿਦਿਆਰਥੀਆਂ ਲਈ ‘ਪੌਦੇ ਲਗਾਓ’ ਅਤੇ ਪੋਸਟਰ ਮੇਕਿੰਗ ਗਤੀਵਿਧੀ ਆਯੋਜਿਤ ਕੀਤੀ ਗਈ। ਵਿਦਿਆਰਥੀਆਂ ਨੇ ਆਪਣੇ ਆਪਣੇ ਘਰ ਅਤੇ ਵੱਖ ਵੱਖ ਥਾਵਾਂ ਤੇ ਬੂਟੇ ਲਗਾਏ। ਇਸ ਮੌਕੇ ਵਿਦਿਆਰਥੀਆਂ ਨੇ ਸਾਰੇ ਬੂਟਿਆਂ ਦੀ ਸਾਂਭ ਸੰਭਾਲ ਦਾ ਵੀ ਪ੍ਰਣ ਲਿਆ। ਸੱਤਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਹਿੱਸਾ ਲਿਆ। ਵਿਦਿਆਰਥੀਆਂ ਨੇ ਆਪਣੇ ਆਪਣੇ ਪੋਸਟਰਾਂ ਵਿਚ ਧਰਤੀ ਦੀ ਸੁਰੱਖਿਆ ਪ੍ਰਤੀ ਚਿੰਤਾ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਕੂਲ ਐਡਮਨਿਸਟੇ੍ਰਟਰ ਮੈਡਮ ਪਰਮਜੀਤ ਕੌਰ, ਮੈਡਮ ਸੁਮੀਤਪਾਲ ਅਤੇ ਪਿ੍ਰੰ: ਮੈਡਮ ਸਤਵਿੰਦਰ ਕੌਰ ਨੇ ਸਾਰੀਆਂ ਗਤੀਵਿਧੀਆਂ ਦਾ ਜ਼ਾਇਜ਼ਾ ਲਿਆ ਅਤੇ ਸਾਰੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ।