ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਨੂੰ ਚਾਹ ’ਤੇ ਬੁਲਾਇਆ

ਚੰਡੀਗੜ੍ਹ, 23 ਅਪਰੈਲ   (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਨਵੇਂ ਬਣੇ ਕੈਬਨਿਟ ਮੰਤਰੀਆਂ ਨਾਲ ਗੈਰ-ਰਸਮੀ ਤੌਰ ’ਤੇ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਇਨਾਂ ਮੰਤਰੀਆਂ ਨੂੰ ਚਾਹ ਦਾ ਕੱਪ ਸਾਂਝਾ ਕਰਨ ਲਈ ਆਪਣੀ ਰਿਹਾਇਸ਼ ’ਤੇ ਬੁਲਾਇਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਉਨਾਂ ਦੇ ਮੰਤਰੀ ਬਣਨ ਨਾਲ ਪ੍ਰਸ਼ਾਸਕੀ ਸੁਧਾਰਾਂ ਨੂੰ ਹੋਰ ਹੁਲਾਰਾ ਮਿਲੇਗਾ। ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਦਾ ਹਿੱਸਾ ਬਣਨ ਲਈ ਇਕ ਵਾਰ ਫੇਰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸੂਝ-ਬੂਝ ਤੇ ਸਿਆਣਪ ਨਾਲ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਵਿੱਚ ਸਾਰਥਕ ਸਿੱਟੇ ਨਿਕਲਣਗੇ। 
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ