ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦਾ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ,24 ਅਪਰੈਲ (ਜਸ਼ਨ)-ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਈਸੇਖਾਂ (ਮੋਗਾ) ਦਾ ਬਾਰਵੀਂ ਸ਼੍ਰੇਣੀ ਦਾ ਨਤੀਜਾ ਹਰ ਸਾਲ ਦੀ ਤਰਾ ਇਸ ਸਾਲ ਵੀ ਸ਼ਾਨਦਾਰ ਰਿਹਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਸੰਸਥਾ ਦੇ ਕੁੱਲ 178 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿੰਨਾ ਵਿੱਚੋਂ 130 ਵਿਦਿਆਰਥੀਆਂ ਨੇ ਪਹਿਲਾ ਦਰਜਾ ਹਾਸਲ ਕੀਤਾ। ਮੈਡੀਕਲ/ਨਾਨ-ਮੈਡੀਕਲ ਸਟਰੀਮ ਵਿੱਚ ਅਮਿ੍ਰਤ ਪਾਲ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਝੰਡਾ ਬਾਘਾਪੁਰਾਣਾ ਨੇ 415/450 (92.22%), ਪਰਬਲਦੀਪ ਕੌਰ ਥਿੰਦ ਪੁੱਤਰੀ ਨਰਿੰਦਰ ਸਿੰਘ ਥਿੰਦ ਪਿੰਡ ਕਟੋਰਾ ਨੇ 412/450(91.55%) ਅਤੇ ਮਨਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਪਿੰਡ ਝੰਡਾ ਬਾਘਾਪੁਰਾਣਾ ਨੇ 409/450(90.88%) ਅੰਕ ਹਾਸਲ ਕਰਕੇ ਸਕੂਲ ਵਿਚੋਂ  ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕਾਮਰਸ ਗਰੁੱਪ ਵਿੱਚ ਤਰੁਣਾ ਗਰੋਵਰ ਪੁੱਤਰੀ ਧਰਮਵੀਰ ਵਾਸੀ ਮੋਗਾ ਨੇ 417/450(92.66%) ਅੰਕ ਖਾਸਕਰ ਬਿਜਨਿਸ ਇਕਨਾਮਿਕਸ ਵਿੱਚੋ 75/75(100%) ਅੰਕ ਹਾਸਲ ਕੀਤੇ,ਜਸ਼ਨ ਪੁੱਤਰੀ ਰਵਿੰਦਰਪਾਲ ਪਿੰਡ ਤਲਵੰਡੀ ਨੌਬਹਾਰ ਨੇ 407/450(90.44%) ਅੰਕ,ਸੰਦੀਪ ਕੌਰ ਪੁੱਤਰੀ ਗੁਰਨਾਮ ਸਿੰਘ ਪਿੰਡ ਕੋਟ ਸਦਰ ਖਾਂ ਨੇ 400/450(88.88%)  ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਆਰਟਸ ਗਰੁੱਪ ਵਿੱਚ ਅਮਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਪਿੰਡ ਦੌਲੇਵਾਲਾ ਨੇ 404/450(89.77%)ਅੰਕ,ਹਰਵਿੰਦਰ ਕੌਰ ਪੁੱਤਰੀ ਜਗਦੇਵ ਸਿੰਘ ਪਿੰਡ ਮਨਾਵਾਂ ਨੇ 397/450(88.22%) ਅੰਕ,ਕੋਮਲਜੀਤ ਕੌਰ ਪੁੱਤਰੀ ਕਰਨੈਲ ਸਿੰਘ ਪਿੰਡ ਬੋਘੇਵਾਲਾ ਨੇ 371/450(82.84%) ਅੰਕ ਹਾਸਲ ਕਰਕੇ  ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰਸ.ਜਗਜੀਤ ਸਿੰਘ ਬੈਂਸ ਅਤੇ ਚੈਅਰਮੈਨ ਸ.ਗੁਰਮੀਕ ਸਿੰਘ ਭੁੱਲਰ ਨੇ ਵਿਦਿਆਰਥੀਆਂ,ਸਕੂਲ ਸਟਾਫ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੀ ਇਸ ਕਾਮਯਾਬੀ ਦਾ ਸਿਹਰਾ ਜਿਲਾ ਸਿੱਖਿਆ ਅਫਸਰ ਸੈਕੰਡਰੀ ਸ.ਗੁਰਦਰਸ਼ਨ ਸਿੰਘ ਬਰਾੜ  ਦੀ ਯੋਗ ਅਗਵਾਈ ਨੂੰ ਦਿੱਤਾ। ਪਿ੍ਰੰਸੀਪਲ ਮੈਡਮ ਪਰਮਜੀਤ ਕੌਰ ਬੈਂਸ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਇਹਨਾਂ ਸਫਲ  ਬੱਚਿਆਂ  ਦੀ ਕਾਮਯਾਬੀ ਪਿੱਛੇ ਸਕੂਲ ਦੇ ਮਿਹਨਤੀ ਸਟਾਫ ਅਤੇ ਬੱਚਿਆਂ ਦੀ ਸਖਤ ਮਿਹਨਤ ਦਾ ਜ਼ਿਕਰ ਕੀਤਾ। ਉਹਨਾਂ  ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਆ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ