ਡਿਪਟੀ ਕਮਿਸ਼ਨਰ ਨੇ ਸਰਕਾਰੀ ਗਊਸ਼ਾਲਾ ਕਿਸ਼ਨਪੁਰਾ ਦਾ ਕੀਤਾ ਦੌਰਾ,ਗਊਸ਼ਾਲਾ ਦੀ ਸੰਭਾਲ ਏਕਤਾ ਗਊ ਸੇਵਕ ਸੋਸਾਇਟੀ ਦੇ ਪ੍ਰਧਾਨ ਜੱਗਾ ਪੰਡਿਤ ਧੱਲੇ ਕੇ ਨੂੰ ਕਰਨ ਲਈ ਕਿਹਾ

ਮੋਗਾ 25 ਅਪ੍ਰੈਲ: (ਜਸ਼ਨ):ਮੋਗਾ ਜ਼ਿਲੇ ਦੇ ਪਿੰਡ ਕਿਸ਼ਨਪੁਰਾ ਵਿਖੇ ਬਣੀ ਸਰਕਾਰੀ ਗਊਸ਼ਾਲਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਵਿਸ਼ੇਸ਼ ਤੌਰ ਤੌਰ ‘ਤੇ ਦੌਰਾ ਕਰਕੇ ਗਊਸ਼ਾਲਾ ਕਮੇਟੀ ਨਾਲ ਗਊਆਂ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ। ਉਨਾਂ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵੱਲੋਂ ਗਊ-ਧਨ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨਾਂ ਗਊਆਂ ਨੂੰ ਪਾਏ ਜਾਣ ਵਾਲੇ ਹਰੇ ਚਾਰੇ ਤੇ ਪਾਣੀ ਦੇ ਪ੍ਰਬੰਧਾਂ ਨੂੰ ਹੋਰ ਵਧੀਆ ਬਣਾਉਣ ਅਤੇ ਗਊਸ਼ਾਲਾ ‘ਚ ਪਾਈਆਂ ਗਈਆਂ ਕਮੀਆਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨਾਂ ਇਸ ਗਊਸ਼ਾਲਾ ਦੀ ਸਾਂਭ-ਸੰਭਾਲ ਅਤੇ ਹੋਰ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਏਕਤਾ ਗਊ ਸੇਵਕ ਸੋਸਾਇਟੀ ਦੇ ਪ੍ਰਧਾਨ ਜੱਗਾ ਪੰਡਿਤ ਧੱਲੇ ਕੇ ਨੂੰ ਕਰਨ ਲਈ ਕਿਹਾ। ਜੱਗਾ ਪੰਡਿਤ ਧੱਲੇ ਕੇ ਨੇ ਇਸ ਗਊਸ਼ਾਲਾ ਵਿੱਚ ਕਰਵਾਉਣ ਵਾਲੇ ਜ਼ਰੂਰੀ ਕਾਰਜਾਂ ਨੂੰ ਡਿਪਟੀ ਕਮਿਸ਼ਨਰ ਦੇ ਧਿਆਨ ‘ਚ ਲਿਆਂਦਾ। ਉਨਾਂ ਇਸ ਮੌਕੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਗਊਸ਼ਾਲਾ ਵਿੱਚ ਲਗਭੱਗ 300 ਗਊਆਂ ਹਨ ਅਤੇ ਪਾਣੀ ਦੀ ਮੋਟਰ ਵੀ ਮੁਰੰਮਤ ਕਰਵਾਉਣ ਯੋਗ ਹੈ। ਇਸ ਮੌਕੇ ਐਸ.ਡੀ.ਐਮ ਧਰਮਕੋਟ ਗੁਰਵਿੰਦਰ ਸਿੰਘ ਂਜੌਹਲ ਨੇ ਵੀ ਗਊਸ਼ਾਲਾ ਕਮੇਟੀ ਨੂੰ ਪੂਰਣ ਸਹਿਯੋਗ ਦੇਣ ਦਾ ਵਿਸ਼ਵਾਸ਼ ਦਿਵਾਇਆ ਅਤੇ ਕਿਹਾ ਕਿ ਗਊਸ਼ਾਲਾ ‘ਚ ਪਾਈਆਂ ਕਮੀਆਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਹਲਕਾ ਪਟਵਾਰੀ, ਜੱਗਾ ਪੰਡਿਤ ਧੱਲੇ ਕੇ, ਅੰਗਰੇਜ਼ ਸਿੰਘ ਸੰਘਾ ਡਰੋਲੀ, ਨੱਥਾ ਸਿੰਘ ਤਲਵੰਡੀ ਭੰਗੇਰੀਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਗਊ ਭਗਤ ਵੀ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


