ਰਾਣਾ ਗੁਰਮੀਤ ਸਿੰਘ ਸੋਢੀ ਦਾ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੋਗਾ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ

ਮੋਗਾ 30 ਅਪ੍ਰੈਲ:(ਜਸ਼ਨ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੀ ਖੇਡ ਨੀਤੀ ‘ਚ ਸੁਧਾਰ ਲਿਆ ਕੇ ਖਿਡਾਰੀਆਂ ਨੂੰ ਵਿਸੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਤਾਂ ਜੋ ਪੰਜਾਬ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੰਜ਼ਿਲਾਂ ਮਾਰ ਕੇ ਸੂਬੇ ਦਾ ਨਾਂ ਦੁਨੀਆਂ ਭਰ ‘ਚ ਰੋਸ਼ਨ ਕਰ ਸਕਣ। ਇਹ ਪ੍ਰਗਟਾਵਾ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੋਗਾ ਵਿਖੇ ਪੁੱਜਣ ‘ਤੇ ਉੱਘੇ ਕਾਂਗਰਸੀ ਨੇਤਾ ਸ. ਜਗਰੂਪ ਸਿੰਘ ਤਖਤੂਪੁਰਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨਾਂ ਨਾਲ ਜ਼ਿਲਾ ਪ੍ਰਧਾਨ ਕਾਂਗਰਸ ਕਰਨਲ ਬਾਬੂ ਸਿੰਘ,ਵਿਧਾਇਕ ਮੋਗਾ ਡਾ: ਹਰਜੋਤ ਕਮਲ,ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ,ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ,ਸੂਬਾ ਸਕੱਤਰ ਡਾ: ਤਾਰਾ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਹਰੀ ਸਿੰਘ ਖਾਈ ਜ਼ਿਲਾ ਪ੍ਰਧਾਨ ਜਾਟ ਮਹਾਂ ਸਭਾ, ਕਾਂਗਰਸੀ ਨੇਤਾ ਸ. ਜਗਰੂਪ ਸਿੰਘ ਤਖਤੂਪੁਰਾ, ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਕੱਤਰ ਪੰਜਾਬ ਕਾਂਗਰਸ ਗੁਰਬਚਨ ਸਿੰਘ ਬਰਾੜ,ਕਾਂਗਰਸ ਬੀ ਸੀ ਵਿੰਗ ਦੇ ਜ਼ਿਲਾ ਚੇਅਰਮੈਨ ਕਰਨੈਲ ਸਿੰਘ ਦੌਧਰੀਆ,ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ,ਇੰਦਰਜੀਤ ਸਿੰਘ, ਪਰਮਪਾਲ ਸਿੰਘ ਤਖਤੂਪੁਰਾ,ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਰਿੰਪੀ, ਉਪਿੰਦਰ ਸਿੰਘ ਗਿੱਲ, ਰਮਨ ਮੱਕੜ,ਰੁਪਿੰਦਰ ਸਿੰਘ ਲਾਲੀ ਅਤੇ ਬਹੁਤ ਸਾਰੇ ਕਾਂਗਰਸੀ ਨੇਤਾ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਬਿਹਤਰ ਖੇਡ ਸੇਵਾਵਾਂ ਪ੍ਰਦਾਨ ਕਰਕੇ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਅੱਵਲ ਦਰਜੇ ‘ਤੇ ਲਿਆਂਦਾ ਜਾਵੇਗਾ। ਉਨਾਂ ਕਿਹਾ ਕਿ ਸੂਬੇ ਦੇ ਕੋਚਾਂ ਨੂੰ ਵਿਦੇਸ਼ਾਂ ਤੋਂ ਵਿਸ਼ੇਸ ਟ੍ਰੇਨਿੰਗ ਦਿਵਾਈ ਜਾਵੇਗੀ, ਤਾਂ ਜੋ ਉਹ ਖਿਡਾਰੀਆਂ ਨੂੰ ਉਚਕੋਟੀ ਦੀ ਸਿਖਲਾਈ ਦੇ ਕੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾ ਸਕਣ। ਉਨਾਂ ਕਿਹਾ ਕਿ ਸੂਬੇ ‘ਚ ਲਗਾਤਾਰ 10 ਸਾਲ ਰਾਜ ਕਰਨ ਵਾਲੀ ਪਿਛਲੀ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਖਿਡਾਰੀਆਂ ਦੀ ਬਿਹਤਰੀ ਲਈ ਕੁੱਝ ਨਹੀਂ ਕੀਤਾ ਗਿਆ ਅਤੇ ਖੇਡਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਦ ਕਿ ਕਾਂਗਰਸ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਅਤੀ ਗੰਭੀਰ ਕਦਮ ਚੁੱਕੇ ਜਾ ਰਹੇ ਹਨ। ਸ. ਸੋਢੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਨਵੇਂ ਸਕਿਲ ਡੀਵੈਲਪਮੈਂਟ ਸੈਂਟਰ ਸਥਾਪਿਤ ਕਰਕੇ ਨੌਜਵਾਨਾਂ ਨੂੰ ਵਿਸੇਸ਼ ਕਿੱਤਾਮੁਖੀ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਬੇਰੋਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਅਵਸਰ ਪ੍ਰਦਾਨ ਹੋਣਗੇ। ਉਨਾਂ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨਾਂ ਨੂੰ ਪੰਜਾਬ ਵਜ਼ਾਰਤ ਵਿੱਚ ਸ਼ਾਮਲ ਕਰਕੇ ਸੌਂਪੀ ਗਈ ਵੱਡੀ ਜ਼ਿੰਮੇਵਾਰੀ ਨੂੰ ਉਹ ਬਾਖੂਬੀ ਨਿਭਾਉਣਗੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬੇ ਦੇ ਲੋਕਾਂ ਦੀਆ ਉਮੀਦਾਂ ‘ਤੇ ਖਰਾ ਉੱਤਰ ਲਈ ਦਿਨ-ਰਾਤ ਇੱਕ ਕਰ ਦੇਣਗੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਉੱਘੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਵੱਲੋਂ ਸਥਾਨਕ ਗਰੀਨ ਸਿਟੀ ਅਤੇ ਕੈਨ ਏਸ਼ੀਆ ਇੰਮੀਗਰੇਸ਼ਨ ਦੇ ਦਫਤਰ ਵਿਖੇ  ਸ਼ਾਨਦਾਰ ਸਵਾਗਤ ਕੀਤਾ ਗਿਆ। 

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ