ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਪਲੇਸਮੈਂਟ ਸੈੱਲ ਨੇ ਕਰਵਾਈ 7 ਵਿਦਿਆਰਥਣਾਂ ਦੀ ਚੋਣ

ਸੁਖਾਨੰਦ,10 ਮਈ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੇ ਪਲੇਸਮੈਂਟ ਸੈੱਲ ਵੱਲੋਂ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਦੇ ਅਖੀਰਲੇ ਸਾਲ ਦੀਆਂ ਵਿਦਿਆਰਥਣਾਂ ਲਈ ਪਲੇਸਮੈਂਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਜੇ.ਐਸ.ਆਰ. ਟੈਕਨੋਲੋਜਿਸ ਲੁਧਿਆਣਾ ਦੇ ਅਧਿਕਾਰੀ ਮੈਡਮ ਸਵਿਤਾ ਅਤੇ ਪਰਮਜੀਤ ਕੌਰ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਮੈਡਮ ਸਵਿਤਾ ਨੇ ਵਿਦਿਆਰਥਣਾਂ ਨੂੰ ਜੇ.ਐਸ.ਆਰ. ਕੰਪਨੀ ਅਤੇ ਇਸ ਵਿੱਚ ਨੌਕਰੀ ਸੰਬੰਧੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਵਿਦਿਆਰਥਣਾਂ ਦੀ ਚੋਣ ਲਈ ਲਿਖਤੀ ਟੈਸਟ ਅਤੇ ਇੰਟਰਵਿਊ ਕਰਵਾਈ ਗਈ। ਚੋਣ ਪ੍ਰਕਿਰਿਆ ਵਿੱਚ ਬੀ.ਬੀ.ਏ., ਬੀ.ਕਾਮ., ਬੀ.ਸੀ.ਏ., ਪੀ.ਜੀ.ਡੀ.ਸੀ.ਏ. ਅਤੇ ਐਮ.ਐਸ.ਈ. (ਆਈ.ਟੀ.) ਦੀਆਂ 40 ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਪ੍ਰਕਿਰਿਆ ਦੌਰਾਨ ਵਿਦਿਆਰਥਣਾਂ ਨੇ ਭਰਪੂਰ ਦਿਲਚਸਪੀ ਦਿਖਾਈ। ਅੰਤ ਵਿੱਚ ਵੱਖ-ਵੱਖ ਯੋਗਤਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ 7 ਵਿਦਿਆਰਥਣਾਂ ਨੂੰ ਟਰੇਨਿੰਗ ਪ੍ਰੋਗਰਾਮ ਲਈ ਚੁਣਿਆ ਗਿਆ ਅਤੇ ਪੁਸ਼ਟੀਕਰਣ ਪੱਤਰ ਦਿੱਤੇ ਗਏ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਵਾਈਸ ਚੇਅਰਮੈਨ ਸ.ਮੱਖਣ ਸਿੰਘ, ਪਿੰ੍ਰਸੀਪਲ ਡਾ.ਸੁਖਵਿੰਦਰ ਕੌਰ ਅਤੇ ਵਾਈਸ ਪਿ੍ਰੰਸੀਪਲ ਮੈਡਮ ਗੁਰਜੀਤ ਕੌਰ ਨੇ ਚੁਣੀਆਂ ਹੋਈਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ। ਪ੍ਰੋਗਰਾਮ ਦੀ ਸਮਾਪਤੀ ਪਲੇਸਮੈਂਟ ਦੇ ਇੰਚਾਰਜ ਸਹਾਇਕ ਪ੍ਰੋਫ਼ੈਸਰ ਰਾਜਦੀਪ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕੀਤੀ ਗਈ।