ਨਵਯੁੱਗ ਸਕੂਲ ਪਿੰਡੀ ਬਲੋਚਾਂ ਦਾ ਨਤੀਜਾ ਰਿਹਾ ਸ਼ਾਨਦਾਰ

ਸਾਦਿਕ, 10 ਮਈ (ਰਘਬੀਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਐਲਾਨੇ ਗਏ ਨਤੀਜੇ ਵਿਚ ਨਵਯੁੱਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡੀ ਬਲੋਚਾਂ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਪਿ੍ਰੰਸੀਪਲ ਮੈਡਮ ਅਮਨਦੀਪ ਕੌਰ ਸਿੱਧੂ ਨੇ ਦੱਸਿਆ ਕਿ ਗੁਰਪੀ੍ਰਤ ਕੌਰ ਨੇ 84 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਸੁਖਮਨਪ੍ਰੀਤ ਸਿੰਘ ਨੇ 83 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਅਰਸ਼ਦੀਪ ਕੌਰ ਨੇ 78 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਚੇਅਰਮੈਨ ਐਡਵੋਕੇਟਰ ਬਸੰਤ ਸਿੰਘ ਸਿੱਧੂ ਨੇ ਬੱਚਿਆਂ ਦੇ ਮਾਪਿਆਂ ਤੇ ਸਕੂਲ ਸਟਾਫ ਨੂੰ ਵਧਾਈ ਦਿੰਦਿਆਂ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।


