ਨੰਗੇ ਧੜ ਰੋਸ ਪ੍ਰਦਰਸ਼ਨ ਕੀਤਾ ਕਲਾਸ ਫੋਰ ਮੁਲਾਜ਼ਮਾਂ ਨੇ

ਮੋਗਾ,25 ਜਨਵਰੀ (ਲਛਮਣਜੀਤ ਸਿੰਘ ਪੁਰਬਾ)-ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ‘ ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ ਯੂਨੀਅਨ’ ਵਲੋਂ ਵਿਸ਼ਾਲ ਧਰਨਾ ਲਗਾ ਕੇ ਖਾਲੀ ਪੀਪੇ ਖੜਕਾਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ,ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਹਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਸੰਗੇਲੀਆ,ਬਹਾਦਰ ਬਿੱਟੂ ਆਦਿ ਆਗੂਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਠੇਕੇ ‘ਤੇ ਅਤੇ ਆੳੂਟ ਸੋਰਸ ਤੇ ਕੰਮ ਕਰਦੇ ਕੱਚੇ ਮੁੱਲਾਜ਼ਮਾਂ ਨੂੰ ਤੁਰੰਤ ਪੱਕਾ ਕਰਕੇ ਰੈਗੂਲਰ ਸਕੇਲ ਦਿੱਤਾ ਜਾਵੇ। ਉਹਨਾਂ ਕਿਹਾ ਕਿ ਕੇਂਦਰ ਦੇ ਮੁਲਾਜ਼ਮਾਂ ਦੀ ਤਨਖਾਹ ਵਿੱਚ 23%ਵਾਧਾ ਹੋ ਚੁੱਕਾ ਹੈ ਪਰ ਪੰਜਾਬ ਸਰਕਾਰ ਅਜੇ 5% ਅੰਤਰਿਮ ਰਿਲੀਫ ਹੀ ਦਿੱਤੀ ਹੈ । ਉਨਾ ਕਿਹਾ ਕਿ ਪੰਜਾਬ ਸਰਕਾਰ ਛੇਵੇ ਪੇ ਕਮਿਸ਼ਨ ਦੀ ਰਿਪੋਰਟ ਨੂੰ ਤੁਰੰਤ ਲਾਗੂ ਕਰੇ ਅਤੇ ਡੀ ਏ ਦੀਆਂ ਕਿਸ਼ਤਾਂ ਦਾ ਬਕਾਇਆ ਤੁਰੰਤ ਦਿੱਤਾ ਜਾਵੇ।  ਧਰਨਾਕਾਰੀਆਂ ਨੇ ਸਰਕਾਰ ਨੁੰ ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾ ਨੂੰ ਤੁਰੰਤ ਲਾਗੂ ਨਾ ਕੀਤਾ ਤਾਂ ਰੋਸ ਧਰਨੇ ਇਸੇ ਤਰਾ ਜਾਰੀ ਰਹਿਣਗੇ, ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਵੀ ਘਿਰਾਓ ਵੀ ਕੀਤਾ ਜਾਵੇਗਾ।