ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿੱਚ ਐੱਮ.ਏ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਸੁਖਾਨੰਦ,12 ਸਤੰਬਰ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿੱਚ ਐੱਮ.ਏ ਭਾਗ ਦੂਜਾ (ਸਮਾਜ ਸ਼ਾਸਤਰ) ਦਾ ਨਤੀਜਾ 100 ਫੀਸਦੀ ਰਿਹਾ ਹੈ। ਸਮਾਜ ਸ਼ਾਸਤਰ ਦੀ ਵਿਦਿਆਰਥਣ  ਚਰਨਜੀਤ ਕੌਰ ਨੇ 74.93% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਹਰਪ੍ਰੀਤ ਕੌਰ ਨੇ 71.87% ਅੰਕ ਪ੍ਰਪਤ ਕਰਕੇ ਦੂਜਾ ਅਤੇ ਕੰਵਲਦੀਪ ਕੌਰ ਨੇ 67.68% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।ਕਾਲਜ ਪ੍ਰਬੰਧਕੀ ਕਮੇਟੀ ਦੇ ਉਪ ਚੇਅਰਮੈਨ ਸ. ਮੱਖਣ ਸਿੰਘ ਅਤੇ ਪਿ੍ਰੰਸੀਪਲ ਡਾ. ਸੁਖਵਿੰਦਰ ਕੌਰ ਨੇ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ, ਸਮਾਜ ਸ਼ਾਸਤਰ ਵਿਭਾਗ ਦੇ ਮੁਖੀ ਜਸਵੀਰ ਕੌਰ ਅਤੇ ਸਹਾਇਕ ਪ੍ਰੋਫੈਸਰ ਅਰਸ਼ਦੀਪ ਕੌਰ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣਾ ਨੂੰ ਹੋਰ ਮਿਹਨਤ ਕਰਕੇ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।