ਨਗਰ ਨਿਗਮ ਮੋਗਾ ਦੇ ਵਾਰਡ ਨੰ: 25 ਦੀ ਚੋਣ ਅਮਨ-ਅਮਾਨ ਨਾਲ ਸੰਪੰਨ,ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਕੌਰ 770 ਵੋਟਾਂ ਲੈ ਕੇ ਰਹੇ ਜੇਤੂ

ਮੋਗਾ 24 ਫ਼ਰਵਰੀ (ਜਸ਼ਨ) :ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਦੱਸਿਆ ਕਿ ਨਗਰ ਨਿਗਮ ਮੋਗਾ ਦੇ ਵਾਰਡ ਨੰ: 25 ਦੀ ਚੋਣ ਅਮਨ-ਅਮਾਨ ਨਾਲ ਸੰਪੰਨ ਹੋ ਗਈ ਹੈ। ਉਨਾਂ ਦੱਸਿਆ ਕਿ ਇੰਡੀਅਨ ਨੈਸਨਲ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਗੁਰਪ੍ਰੀਤ ਕੌਰ 770 ਵੋਟਾਂ ਲੈ ਕੇ ਜੇਤੂ ਰਹੇ। ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਵਿੰਦਰ ਕੌਰ ਨੂੰ 621, ਆਮ ਆਦਮੀ ਪਾਰਟੀ ਦੇ ਉਮੀਦਵਾਰ ਬੇਅੰਤ ਕੌਰ ਨੂੰ 131 ਅਤੇ ਆਜਾਦ ਉਮੀਦਵਾਰ ਸੁਖਵਿੰਦਰ ਕੌਰ ਨੂੰ 70 ਵੋਟਾਂ ਮਿਲੀਆਂ, ਜਦ 23 ਵੋਟਰਾਂ ਨੇ ਨੋਟਾ ਦਾ ਬਟਨ ਦਬਾ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰਡ ਦੀਆਂ ਕੁੱਲ 2,950 ਵੋਟਾਂ ਵਿੱਚੋ 1,615 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ । ਇਸ ਤਰਾਂ ਪੋਲਿੰਗ ਪ੍ਰਤੀਸਤਤਾ 54.75 ਰਹੀ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


