ਖੂਨਦਾਨੀ ਅਤੇ ਅੰਗਦਾਨੀ ਮਨੁੱਖਤਾ ਦੀ ਮਹਾਨ ਸੇਵਾ ਕਰ ਰਹੇ ਹਨ - ਡਾ.ਐਸ.ਪੀ. ਸਿੰਘ ਉਬਰਾਏ

ਮੋਗਾ,24 ਫਰਵਰੀ (ਜਸ਼ਨ)-ਖੂਨਦਾਨ ਸਭ ਤੋਂ ਉਤਮ ਦਾਨ ਹੈ ਤੇ ਇਸ ਦਾ ਕੋਈ ਵੀ ਬਦਲ ਮੌਜੂਦ ਨਾ ਹੋਣ ਕਾਰਨ ਲੋੜਵੰਦ ਮਰੀਜ਼ ਦੀ ਜਿੰਦਗੀ ਇੱਕ ਖੂਨਦਾਨੀ ਤੇ ਨਿਰਭਰ ਹੁੰਦੀ ਹੈ । ਕਈ ਵਾਰ ਮੌਕੇ ਤੇ ਖੂਨ ਨਾ ਉਪਲਬਧ ਨਾ ਹੋਣ ਕਾਰਨ ਮਰੀਜ਼ਾਂ ਦੀ ਮੌਤ ਵੀ ਹੋ ਜਾਂਦੀ ਹੈ । ਇਸ ਲਈ ਸਾਨੂੰ ਕਦੇ ਵੀ ਮੌਕਾ ਮਿਲਣ ਤੇ ਖੂਨਦਾਨ ਕਰਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ ਅਤੇ ਇਸ ਤੋਂ ਵੀ ਅੱਗੇ ਵੱਧਦਿਆਂ ਸਮਾਜ ਸੇਵੀ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਨੂੰ ਅੰਗਦਾਨ ਕਰਨ ਲਈ ਵੀ ਲੋਕਾਂ ਨੂੰ ਪ੍ੇਰਿਤ ਕਰਨ ਤਾਂ ਜੋ ਇੱਕ ਮਰਦਾ ਹੋਇਆ ਮਨੁੱਖ ਅੱਠ ਲੋਕਾਂ ਨੂੰ ਜਿੰਦਗੀ ਦੇ ਸਕੇ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਨੇ ਪਿੰਡ ਕਾਲੀਏਵਾਲਾ ਵਿਖੇ ਸਰਬੱਤ ਦਾ ਭਲਾ ਯੂਥ ਵੈਲਫੇਅਰ ਕਲੱਬ ਵੱਲੋਂ ਲਗਵਾਏ ਗਏ ਦੂਸਰੇ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ । ਇਸ ਮੌਕੇ ਉਹਨਾਂ ਨੇ ਖੂਨਦਾਨੀਆਂ ਦੇ ਬੈਜ਼ ਲਗਾ ਕੇ ਅਤੇ ਮੈਡਲ ਪਹਿਨਾ ਕੇ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਤੇ ਖੂਨਦਾਨੀਆਂ ਨਾਲ ਗੱਲਾਂ ਬਾਤਾਂ ਕਰਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ । ਇਸ ਮੌਕੇ ਰੂਰਲ ਐਨ.ਜੀ.ਓ. ਮੋਗਾ ਦੇ ਪ੍ਧਾਨ ਮਹਿੰਦਰ ਪਾਲ ਲੂੰਬਾ ਨੇ ਦੱਸਿਆ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕੋਈ ਕਮਜ਼ੋਰੀ ਨਹੀਂ ਆਉਂਦੀ ਤੇ 18 ਤੋਂ 65 ਸਾਲ ਤੱਕ ਦੀ ਉਮਰ ਦਾ ਹਰ ਤੰਦਰੁਸਤ ਵਿਅਕਤੀ ਹਰ ਤਿੰਨ ਮਹੀਨਿਆਂ ਬਾਅਦ ਖੂਨਦਾਨ ਕਰ ਸਕਦਾ ਹੈ । ਇਸ ਮੌਕੇ ਸਰਬੱਤ ਦਾ ਭਲਾ ਮੋਗਾ ਇਕਾਈ ਦੇ ਪ੍ਧਾਨ ਹਰਜਿੰਦਰ ਸਿੰਘ ਚੁਗਾਵਾਂ ਅਤੇ ਸਰਬੱਤ ਦਾ ਭਲਾ ਯੂਥ ਕਲੱਬ ਕਾਲੀਏਵਾਲਾ ਦੇ ਪ੍ਧਾਨ ਜਸਪ੍ਰੀਤ ਖਾਨ ਨੇ ਡਾ. ਐਸ.ਪੀ. ਸਿੰਘ ਉਬਰਾਏ ਜੀ ਦਾ ਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ ਡਾ. ਉਬਰਾਏ ਇੱਕ ਮਹਾਨ ਸਿੱਖ ਹਨ ਜੋ ਪੂਰੀ ਦੁਨੀਆਂ ਵਿੱਚ ਸਿੱਖੀ ਸਿਧਾਤਾਂ ਦਾ ਆਪਣੇ ਕੰਮਾਂ ਰਾਹੀਂ ਪ੍ਚਾਰ ਕਰ ਰਹੇ ਹਨ । ਉਹਨਾਂ ਡਾ. ਉਬਰਾਏ ਨੂੰ ਇੱਕ ਯਾਦਗਾਰੀ ਚਿੰਨ ਅਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ । ਇਸ ਮੌਕੇ ਤਹਿਸੀਲਦਾਰ ਗੁਰਮੀਤ ਸਿੰਘ ਤੋਂ ਇਲਾਵਾ ਰੂਰਲ  ਐਨ.ਜੀ.ਓ. ਮੋਗਾ ਦੇ ਬਲੱਡ ਪ੍ੋਜੈਕਟ ਇੰਚਾਰਜ ਦਵਿੰਦਰਜੀਤ ਸਿੰਘ ਗਿਲ, ਦਫਤਰ ਇੰਚਾਰਜ ਸੁਖਦੇਵ ਸਿੰਘ ਬਰਾੜ, ਬਲਾਕ ਪ੍ਧਾਨ ਰਮਨਪ੍ੀਤ ਸਿੰਘ ਬਰਾੜ,ਮੀਤ ਪ੍ਧਾਨ ਵਰਿੰਦਰ ਸਿੰਘ ਭੇਖਾ, ਟਰੱਸਟੀ ਕੁਲਵੰਤ ਸਿੰਘ ਕਾਲੀਏਵਾਲਾ, ਫਿਰੋਜ਼ਪੁਰ ਇਕਾਈ ਦੇ ਪ੍ਧਾਨ ਹਰਜਿੰਦਰ ਸਿੰਘ, ਬਲੱਡ ਬੈਂਕ ਮੋਗਾ ਦੇ ਇੰਚਾਰਜ ਡਾ. ਸੁਮੀ ਗੁਪਤਾ, ਸਟੀਫਨ ਸਿੱਧੂ, ਜਸਵਿੰਦਰ ਸਿੰਘ, ਸੰਗੀਤ ਕੁਮਾਰ, ਕਲੱਬ ਮੈਂਬਰ ਗੁਰਪਿੰਦਰ ਸਿੰਘ, ਗੁਰਜੰਟ ਸਿੰਘ, ਹਰਵਿੰਦਰ ਸਿੰਘ, ਜਗਵੀਨ ਸਿੰਘ, ਗੁਰਵਿੰਦਰ ਸਿੰਘ, ਸਰਪੰਚ ਭਜਨ ਸਿੰਘ, ਪੰਚ ਗੁਰਸੇਵਕ ਸਿੰਘ, ਬੋਹੜ ਸਿੰਘ, ਸੰਤੋਖ ਸਿੰਘ, ਜਗਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ, ਨਗਰ ਨਿਵਾਸੀ ਅਤੇ ਖੂਨਦਾਨੀ ਨੌਜਵਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

 ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ