ਮੋਗਾ ਦੇ ਵਾਰਡ ਨੰਬਰ 7 ’ਚ ਕਾਂਗਰਸ ਨੂੰ ਮਿਲੀ ਮਜ਼ਬੂਤੀ, ਜੱਗਾ ਰੌਲੀ ਸਮੇਤ ਇੰਦਰਜੀਤ ਕੌਰ ਨੇ ਕਾਂਗਰਸ ’ਚ ਕੀਤੀ ਸ਼ਮੂਲੀਅਤ

ਮੋਗਾ, 16 ਮਈ ( jashan ) ਵਿਧਾਨ ਸਭਾ ਹਲਕਾ ਮੋਗਾ ਦੇ ਵਾਰਡ ਨੰਬਰ 7 ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ਕਈ ਆਗੂਆਂ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਵਿਧਾਨ ਸਭਾ ਹਲਕਾ ਮੋਗਾ ਤੋਂ ਕਾਂਗਰਸ ਪਾਰਟੀ ਦੀ ਹਲਕਾਇੰਚਾਰਜ ਮਾਲਵਿਕਾ ਸੂਦ ਦੀ ਮੌਜੂਦਗੀ ਵਿਚ ਇਹ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੈਡਮ ਇੰਦਰਜੀਤ ਕੌਰ, ਜੋ ਕਿ ਬਲਾਕ ਪ੍ਰਧਾਨ ਰਹਿ ਚੁੱਕੇ ਹਨ, ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਮਾੜੀਆਂ ਨੀਤੀਆਂ ਅਤੇ ਲੋਕ ਵਿਰੋਧੀ ਫੈਸਲਿਆਂ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਕਾਂਗਰਸ ਆਗੂਆਂ ਨੇ ਉਨ੍ਹਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਕਾਂਗਰਸ ਪਰਿਵਾਰ ਵਿਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਸਮਾਗਮ ਦੌਰਾਨ ਜਗਸੀਰ ਸਿੰਘ ਜੱਗਾ ਰੌਲੀ ਦੀ ਵਾਪਸੀ ਵੀ ਕਾਂਗਰਸ ਵਿਚ ਕਰਵਾਈ ਗਈ ਅਤੇ ਉਨ੍ਹਾਂ ਨੂੰ ਵਾਰਡ ਨੰਬਰ 7 ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਪਾਰਟੀ ਆਗੂਆਂ ਨੇ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਵਿਚ ਵਾਰਡ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਨਾਲ ਉਭਰੇਗੀ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਵੱਡੀ ਜਿੱਤ ਦਰਜ ਕਰੇਗੀ। ਇਸ ਮੌਕੇ ਹਰੀ ਸਿੰਘ ਖਾਈ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਸਮਝ ਚੁੱਕੇ ਹਨ ਕਿ ਕਾਂਗਰਸ ਪਾਰਟੀ ਹੀ ਹਮੇਸ਼ਾਂ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦਾ ਸੁਨਹਿਰੀ ਭਵਿੱਖ ਕਾਂਗਰਸ ਨਾਲ ਹੀ ਸੰਭਵ ਹੈ ਅਤੇ ਲੋਕਾਂ ਦਾ ਭਰੋਸਾ ਮੁੜ ਕਾਂਗਰਸ ਵੱਲ ਵੱਧ ਰਿਹਾ ਹੈ। ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਾਂਗਰਸ ਪਾਰਟੀ ਮਜ਼ਬੂਤ ਢੰਗ ਨਾਲ ਮੈਦਾਨ ਵਿਚ ਉਤਰ ਰਹੀ ਹੈ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਪਾਰਟੀ ਸਾਰੀਆਂ ਸੀਟਾਂ ’ਤੇ ਸ਼ਾਨਦਾਰ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਾਰਟੀਆਂ ਤੋਂ ਆਗੂਆਂ ਦਾ ਕਾਂਗਰਸ ਵਿਚ ਸ਼ਾਮਲ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਕਾਂਗਰਸ ਦੀਆਂ ਨੀਤੀਆਂ ਅਤੇ ਵਿਚਾਰਧਾਰਾ ’ਤੇ ਭਰੋਸਾ ਕਰਦੇ ਹਨ। ਇਸ ਮੌਕੇ ਹੋਰ ਵੀ ਕਈ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਸਮਾਗਮ ਦੌਰਾਨ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਨਜ਼ਦੀਕੀ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਸਾਰੇ ਆਗੂਆਂ ਨੇ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੰਕਲਪ ਲਿਆ ਅਤੇ ਆਉਣ ਵਾਲੀਆਂ ਚੋਣਾਂ ਵਿਚ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨ ਦਾ ਭਰੋਸਾ ਦਿੱਤਾ।


