ਐਨ.ਆਰ.ਆਈ.ਸਭਾ ਨੇ ਮੋਗਾ ਜ਼ਿਲੇ ’ਚ ਵਿਕਾਸ ਕਾਰਜ ਕਰਵਾਉਣ ਦਾ ਲਿਆ ਅਹਿਦ

ਮੋਗਾ 12 ਜਨਵਰੀ(ਜਸ਼ਨ)-ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਐਨ.ਆਰ.ਆਈ.ਸਭਾ ਮੋਗਾ ਸ. ਦਿਲਰਾਜ ਸਿੰਘ ਵੱਲੋਂ ਐਨ.ਆਰ.ਆਈ ਪ੍ਰਤੀਨਿਧੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਐਨ.ਆਰ.ਆਈ ਵੀਰਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ, ਐਨੀਆਰ.ਆਈ ਸਭਾ ਦੇ ਪ੍ਰਧਾਨ ਜਗਜੀਤ ਸਿੰਘ ਗਿੱਲ, ਮੀਤ ਪ੍ਰਧਾਨ ਦਵਿੰਦਰ ਸਿੰਘ ਰਣੀਆ, ਡਾ: ਜੰਗ ਬਹਾਦਰ ਸਿੰਘ, ਸਰਬਜੀਤ ਸਿੰਘ ਅਤੇ ਸਮੂਹ ਕਾਰਜਕਾਰੀ ਕਮੇਟੀ ਦੇ ਮੈਬਰ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਵਾਸੀ ਵੀਰ ਸੂਬੇ ਦੇ ਵਿਕਾਸ ਲਈ ਮਹੱਤਵ-ਪੂਰਣ ਯੋਗਦਾਨ ਪਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਪ੍ਰਧਾਨ ਐਨ.ਆਰ.ਆਈ.ਸਭਾ ਦੇ ਮੈਬਰਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਸ਼ਹਿਰ/ਪਿੰਡਾਂ ਵਿੱਚ ਆਮ ਲੋਕਾਂ ਦੀ ਭਲਾਈ ਲਈ ਪ੍ਰੋਜੈਕਟ ਲਗਾਉਣ, ਤਾਂ ਜਂੋ ਆਮ ਲੋਕਾਂ ਨੂੰ ਸਹੂਲਤ ਮਿਲ ਸਕੇ। ਇਸ ਸਬੰਧੀ ਪ੍ਰਧਾਨ ਜਗਜੀਤ ਸਿੰਘ ਗਿੱਲ ਅਤੇ ਸਭਾ ਦੇ ਮੈਂਬਰਰਾਨ ਨੇ ਦੱਸਿਆ ਕਿ ਉਨਾਂ ਵੱਲੋ ਸ਼ਹਿਰਾਂ/ਪਿੰਡਾਂ ਵਿੱਚ ਆਪਣੇ ਪੱਧਰ ‘ਤੇ ਕੰਮ ਕਰਵਾਏ ਜਾ ਰਹੇ ਹਨ। ਇਸ ‘ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਨ.ਆਰ.ਆਈ ਵੀਰਾਂ ਵੱੱਲੋ ਆਪਣੇ ਪੱਧਰ ‘ਤੇ ਕਰਵਾਏ ਜਾਂਦੇ ਕੰਮਾਂ ਦੀ ਸੂਚੀ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮਹੁੱਈਆ ਕਰਵਾਈ ਜਾਵੇ ਤਾਂ ਜੋ ਆਮ ਲੋਕਾਂ ਨੂੰ ਸ਼ਹਿਰਾਂ/ਪਿੰਡਾਂ ਵਿੱਚ ਕੰਮ ਕਰਵਾਏ ਗਏ ਕੰਮਾਂ ਬਾਰੇ ਪਤਾ ਲੱਗ ਸਕੇ। ਡਿਪਟੀ ਕਮਿਸ਼ਨਰ ਨੇ ਸਭਾ ਮੈਬਰਾਂ ਨੂੰ ਹੋਰ ਐਨ.ਆਰ.ਆਈਜ਼ ਭਰਾਂਵਾਂ ਨੂੰ ਵੀ ਇਸ ਸਭਾ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸਨਰ ਨੇ ਐਨ.ਆਰ.ਆਈਜ਼ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਨਿਪਟਾਇਆ ਜਾਵੇਗਾ।


