ਜ਼ਿਲ੍ਹਾ ਪ੍ਰਧਾਨ ਸ੍ਰ ਨਿਹਾਲ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ

ਮੋਗਾ,20 ਅਪ੍ਰੈਲ (ਜਸ਼ਨ )ਅੱਜ ਜ਼ਿਲ੍ਹਾ ਪ੍ਰਧਾਨ ਸ੍ਰ ਨਿਹਾਲ ਸਿੰਘ ਭੁੱਲਰ ਦੇ ਗ੍ਰਹਿ ਵਿਖੇ ,ਜੱਥੇਦਾਰ ਤੀਰਥ ਸਿੰਘ  ਮਾਹਲਾ ਮੈਬਰ ਕੋਰ ਕਮੇਟੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ।ਜਿਸ ਵਿੱਚ ਸ਼੍ਰੀ ਖਣਮੁੱਖ ਭਾਰਤੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਸ੍ਰ ਸੰਜੀਤ ਸਿੰਘ ਸੰਨੀ ਗਿੱਲ ਹਲਕਾ ਇੰਚਾਰਜ ਮੋਗਾ, ਸ੍ਰ ਬਰਜਿੰਦਰ ਸਿੰਘ ਮੱਖਣ ਬਰਾੜ ਹਲਕਾ ਇੰਚਾਰਜ ਧਰਮਕੋਟ, ਸਿਨੀਅਰ ਅਕਾਲੀ ਆਗੂ, ਸ੍ਰ ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਨੇ ਸ਼ਮੂਲੀਅਤ ਕੀਤੀ ਅਤੇ ਨਗਰ ਨਿਗਮ ਮੋਗਾ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ ਇੱਕ ਜੁੱਟ ਹੋ ਕੇ ਲੜਣ ਸਬੰਧੀ ਵਿਚਾਰਾਂ ਹੋਈਆਂ.।ਸਿਨੀਅਰ ਲੀਡਰਸ਼ਿਪ ਜੱਥੇਦਾਰ ਤੀਰਥ ਸਿੰਘ ਮਾਹਲਾ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸਬੰਧੀ ਚਾਰੇ ਵਿਧਾਨ ਸਭਾ ਹਲਕਿਆਂ ਦੇ ਸਰਕਲ ਪ੍ਰਧਾਨਾਂ,ਸਿਨੀਅਰ ਆਗੂਆਂ , ਯੂਥ ਵਿੰਗ ਅਤੇ ਸ਼੍ਰੋਮਣੀ ਕਮੇਟੀ ਮੈਬਰਾਂ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਹੈਡਕੁਆਟਰ ਮੋਗਾ ਵਿਖੇ ਰਖੀ ਜਾਏਗੀ।