ਮੰਗਾਂ ਨੂੰ ਲੈ ਕੇ ਸਿਹਤ ਵਿਭਾਗ ਮੁਲਾਜਮਾਂ ਨੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ

ਫਿਰੋਜ਼ਪੁਰ, 6 ਅਪਰੈਲ (ਪੰਕਜ ਕੁਮਾਰ )-ਅੱਜ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਪੰਜਾਬ ਸਟੇਟ ਹੈਲਥ ਡਿਪਾਰਟਮੈਂਟ ਸੁਬਾਰਡੀਨੇਟ ਆਫੀਸਜ਼ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਕੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਹਸਪਤਾਲ ਵਿਖੇ ਰੋਸ ਪ੍ਰਦਸ਼ਨ ਕੀਤਾ ਗਿਆ ਅਤੇ ਸਰਕਾਰ ਖਿਲਾਫ ਜੰਮ ਕੇ ਨਾਰੇਬਾਜੀ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਰੋਸ ਜ਼ਾਹਿਰ ਕਰਦਿਆਂ ਹੋਇਆਂ ਗੇਟ ਰੈਲੀ ਵੀ ਕੱਢੀ ਗਈ ਅਤੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆ ਕਾਪੀਆਂ ਵੀ ਸਾੜੀਆਂ ਗਈਆਂ। ਸਰਕਾਰ ਖਿਲਾਫ ਆਪਣੀਆਂ ਮੰਗਾ ਪ੍ਰਤੀ ਰੋਸ਼ ਜਾਹਿਰ ਕਰਦਿਆਂ ਇਨਾਂ ਕਰਮਚਾਰੀਆਂ ਦਾ ਆਖਣਾ ਹੈ ਕਿ ਸੂਬੇ ਦੀ ਸਰਕਾਰ ਵਲੋਂ ਵੋਟਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਗਏ ਸਨ ਉਨਾਂ ਵਾਅਦਿਆਂ ਤੋਂ ਹੁਣ ਸਰਕਾਰ ਮੁਕਰ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਵਲੋਂ ਮੁਲਾਜਮਾਂ ਨੂੰ ਝੂਠਾ ਲਾਰਾ ਲਾ ਕੇ ਬੇਵਕੂਫ ਬਣਾਇਆ ਜਾ ਰਿਹਾ ਹੈ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਬਜਟ ਪੇਸ਼ ਕੀਤਾ ਹੈ ਉਹ ਬਜਟ ਕਿਸੇ ਕੰਮ ਦਾ ਨਹੀਂ ਹੈ ਉਨਾਂ ਕਿਹਾ ਕਿ ਸਰਕਾਰ ਦਾ ਇਹ ਬਜਟ ਮੁਲਾਜ਼ਮਾਂ ਦੇ ਹੱਕਾਂ ਦੇ ਬਿਲਕੁਲ ਉਲਟ ਹੈ । ਸਰਕਾਰ ਖਿਲਾਫ ਰੋਸ ਧਰਨਾ ਦਿੰਦਿਆਂ ਇਹਨਾਂ ਮੁਲਾਜਮਾਂ ਦਾ ਕਹਿਣਾ ਹੈ ਕੇ ਸਰਕਾਰ ਕਚੇ ਮੁਲਾਜ਼ਮਾਂ ਨੂੰ ਪੱਕਾ ਕਰੇ, ਠੇਕੇਦਾਰੀ ਸਿਸਟਮ ਬੰਦ ਕਰੇ, ਡੀ.ਏ ਦੀਆ ਕਿਸਤਾ ਜਲਦ ਤੋਂ ਜਲਦ ਰਿਲੀਜ ਕਰੇ ਅਤੇ ਪੈ ਕਮਿਸ਼ਨ ਨੂੰ ਵੀ ਲਾਗੂ ਕਰੇ ਤਾਂ ਜੋ ਮੁਲਾਜਮਾਂ ਨਾਲ ਕੀਤੇ ਵਾਅਦੇ ਪੂਰੇ ਹੋ ਸਕਣ । ਉਨਾਂ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਤੋਂ 200 ਰੁਪਏ ਵਿਕਾਸ ਟੈਕਸ ਦੇ ਨਾ ਤੇ ਕੱਟਣ ਬਾਰੇ ਜੋ ਫੈਸਲਾ ਕੀਤਾ ਗਿਆ ਹੈ ਉਹ ਸਰਾਸਰ ਮੁਲਾਜ਼ਮਾਂ ਨਾਲ ਧੱਕਾ ਹੈ। ਉਨਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਉਨਾਂ ਦੀਆ ਮੰਗਾ ਨੂੰ ਛੇਤੀ ਤੋਂ ਛੇਤੀ ਮਨ ਕੇ ਪੂਰਾ ਕਰੇ, ਨਹੀਂ ਤਾ ਆਉਣ ਵਾਲੇ ਦਿਨਾਂ ਵਿਚ ਮੁਲਾਜ਼ਮਾਂ ਵਲੋਂ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ।


