ਵਿਜੀਲੈਂਸ ਵਲੋਂ ਰਿਸ਼ਵਤ ਦੇ ਤਿੰਨ ਵੱਖ-ਵੱਖ ਕੇਸਾਂ ’ਚ ਡਾਕਟਰ ਤੇ ਦੋ ਪਟਵਾਰੀ ਕਾਬੂ

ਚੰਡੀਗੜ, 24 ਜਨਵਰੀ:  (ਜਸ਼ਨ) :ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਤਿੰਨ ਵੱਖ-ਵੱਖ ਭਿ੍ਰਸ਼ਟਾਚਾਰ ਦੇ ਕੇਸਾਂ ਵਿੱਚ ਸਿਵਲ ਹਸਪਤਾਲ, ਮਜੀਠਾ ਵਿਖੇ ਤਾਇਨਾਤ ਇਕ ਡਾਕਟਰ, ਮਾਲ ਹਲਕਾ ਗਰਬੀ ਬਟਾਲਾ, ਗੁਰਦਾਸਪੁਰ ਵਿਖੇ ਤਾਇਨਾਤ  ਮਾਲ ਪਟਵਾਰੀ ਅਤੇ ਭਾਮੀਆਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਨੰੂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਡਾਕਟਰ ਗੁਰਬਿੰਦਰ ਸਿੰਘ ਨੰੂ ਸ਼ਿਕਾਇਤਕਰਤਾ ਸੁਖਦੇਵ ਸਿੰਘ ਵਾਸੀ ਮਜੀਠਾ, ਅੰਮਿ੍ਰਤਸਰ ਦੀ ਸ਼ਿਕਾਇਤ ’ਤੇ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਛੋਟੇ ਭਰਾ ਦਾ ਇਕ ਝਗੜੇ ਦੌਰਾਨ ਲਗੀਆਂ ਸੱਟਾਂ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ ਆਰ) ਤਿਆਰ ਕਰਨ ਦੇ ਇਵਜ਼ ਵਿਚ ਉਕਤ ਡਾਕਟਰ ਵਲੋਂ 25000 ਰੁਪਏ ਦੀ ਮੰਗ ਕੀਤੀ ਗਈ ਹੈ।  ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਡਾਕਟਰ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। 
    ਇਸੇ ਤਰਾਂ ਮਾਲ ਹਲਕਾ ਗਰਬੀ ਬਟਾਲਾ, ਗੁਰਦਾਸਪੁਰ ਵਿਖੇ ਤਾਇਨਾਤ ਪਟਵਾਰੀ  ਪ੍ਰੇਮ ਕੁਮਾਰ  ਅਤੇ ਇਕ ਪ੍ਰਾਇਵੇਟ ਵਿਅਕਤੀ ਕੰਵਲਜੀਤ ਨੰੂ ਵਿਜੀਲੈਂਸ ਬਿਓਰੋ ਦੀ ਟੀਮ ਨੇ ਸ਼ਿਕਾਇਤਕਰਤਾ ਜੋਗਿੰਦਰ ਸਿੰਘ ਵਾਸੀ ਸਾਂਤੀ ਨਗਰ, ਬਟਾਲਾ, ਗੁਰਦਾਸਪੁਰ ਦੀ ਸ਼ਿਕਾਇਤ ’ਤੇ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਪਿਤਾ ਦੀ ਜਮੀਨ ਦਾ ਇੰਤਕਾਲ ਕਰਨ ਦੇ ਇਵਜ਼ ਵਿੱਚ ਉਕਤ ਪਟਵਾਰੀ ਤੇ ਪ੍ਰਾਇਵੇਟ ਵਿਅਕਤੀ ਵੱਲੋਂ 6,000 ਰੁਪਏ ਮੰਗੇ ਜਾ ਰਹੇ ਹਨ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਗਿਆ।
     ਇਸੇ ਤਰਾਂ ਮਾਲ ਹਲਕਾ ਭਾਮੀਆਂ ਕਲਾਂ ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਮੋਹਨ ਸਿੰਘ ਅਤੇ ਪ੍ਰਾਇਵੇਟ ਵਿਅਕਤੀ ਲਖਦੀਪ ਸਿੰਘ ਨੰੂ ਵਿਜੀਲੈਂਸ ਬਿਓਰੋ ਦੀ ਟੀਮ ਨੇ ਸ਼ਿਕਾਇਤਕਰਤਾ ਵਜਿੰਦਰ ਕੁਮਾਰ ਵਾਸੀ ਰਾਜੀਵ ਗਾਂਧੀ ਕਲੋਨੀ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ’ਤੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਪਲਾਟ ਦਾ ਖਸਰਾ ਨੰਬਰ ਠੀਕ ਕਰਨ ਦੇ ਇਵਜ਼ ਵਿੱਚ ਉਕਤ ਪਟਵਾਰੀ ਤੇ ਪ੍ਰਾਇਵੇਟ ਵਿਅਕਤੀ ਵੱਲੋਂ 10,000 ਰੁਪਏ ਮੰਗੇ ਜਾ ਰਹੇ ਹਨ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਗਿਆ।ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕ੍ਰਮਵਾਰ ਅੰਮਿ੍ਰਤਸਰ ਅਤੇ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣਿਆਂ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ