ਲਿਟਲ ਮਿਲੇਨੀਅਮ ਸਕੂਲ ਵਿਚ ਮਨਾਇਆ ਵਿਸਾਖੀ ਦਾ ਤਿਉਹਾਰ

ਮੋਗਾ,15 ਅਪ੍ਰੈਲ (ਜਸ਼ਨ)-ਬੁੱਘੀਪੁਰਾ ਚੌਂਕ ਅਤੇ ਓਜ਼ੋਨ ਕੌਂਟੀ ਕਾਲੋਨੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਸਾਖੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਬੱਚਿਆ ਨੇ ਸ਼ਬਦ ਗਾਇਨ ਨਾਲ ਕੀਤੀ। ਇਸ ਉਪਰੰਤ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਬੱਚਿਆਂ ਨੂੰ ਵਿਸਾਖੀ ਦੇ ਦਿਨ ਦੀ ਮਹੱਤਤਾ ਬਾਰੇ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਜਾਏ ਗਏ ਖਾਲਸਾ ਪੰਥ ਬਾਰੇ ਤੇ ਜਲਿਆਂ ਵਾਲਾ ਬਾਗ ਵਿਚ ਹੋਈ ਘਟਨਾ ਸਬੰਧੀ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਵੈਸਾਖੀ ਨੂੰ ਸਮਰਪਿਤ ਗੀਤ ਪੇਸ਼ ਕੀਤੇ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਸੰਬੋਧਨ ਕਰਦਿਆਂ ਵੈਸਾਖੀ ਦੇ ਤਿਉਹਾਰ ਦੀ ਇਤਿਹਾਸਿਕ ਅਤੇ ਸਮਾਜਿਕ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਕਾਮਨਾ ਕੀਤੀ ਕਿ ਵੈਸਾਖੀ ਸਭ ਦੇ ਲਈ ਮੰਗਲਮਈ ਹੋਵੇਂ। ਇਸ ਸਮਾਗਮ ਵਿਚ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ