ਕੌਂਸਲਰ ਜਸਵਿੰਦਰ ਸਿੰਘ ਕਾਕਾ ਦੇ ਵਾਰਡ ਨੰਬਰ 50 ਸੂਰਜ ਨਗਰ ਵਿੱਚ 49 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ

 ਮੋਗਾ, 24 ਅਗਸਤ (ਜਸ਼ਨ ):  ਕੌਂਸਲਰ ਜਸਵਿੰਦਰ ਸਿੰਘ ਕਾਕਾ ਦੇ ਵਾਰਡ ਨੰਬਰ 50 ਸੂਰਜ ਨਗਰ ਵਿੱਚ 49 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਪ੍ਰੀਮਿਕਸ ਪਾਉਣ ਦਾ ਕੰਮ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਬਲਜੀਤ ਸਿੰਘ ਚਾਨੀ ਵੱਲੋਂ ਸ਼ੁਰੂ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਆਮ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਮੋਗਾ ਹਲਕੇ ਦੇ ਵਸਨੀਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 50 ਵਿੱਚ 49 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ ਅਤੇ ਬਾਕੀ ਰਹਿੰਦਾ ਕੰਮ ਵੀ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਵਾਰਡ ਵਾਸੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ, ਜਿਸਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਮੇਅਰ ਬਲਜੀਤ ਸਿੰਘ ਚਾਨੀ, ਕੌਂਸਲਰ ਜਸਵਿੰਦਰ ਸਿੰਘ ਕਾਕਾ ਦਾ ਵਿਕਾਸ ਕਾਰਜ ਸ਼ੁਰੂ ਕਰਨ ਲਈ ਸਿਰੋਪਾਓ ਦੇ ਕੇ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਆਗੂ ਅਤੇ ਵਾਰਡ ਵਾਸੀ ਮੌਜੂਦ ਸਨ।