ਮਾੳੂਂਟ ਲਿਟਰਾ ਜ਼ੀ ਸਕੂਲ ’ਚ ਸਾਇੰਸ ਪ੍ਰਦਰਸ਼ਨੀ ਦਾ ਆਯੋਜਨ

ਮੋਗਾ, 21 ਦਸੰਬਰ (ਜਸ਼ਨ)-ਸਥਾਨਕ ਲੁਧਿਆਣਾ-ਮੋਗਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾੳੂਂਟ ਲਿਟਰਾ ਜ਼ੀ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਪ੍ਰਦਰਸ਼ਨੀ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਰੀਬਨ ਕਟ ਕੇ ਕੀਤੀ। ਇਸ ਪ੍ਰਦਰਸ਼ਨੀ ਨੂੰ ਲੈ ਕੇ ਸਕੂਲੀ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ। ਵਿਦਿਆਰਥੀਆਂ ਨੇ ਮਾਡਲ ਤਿਆਰ ਕਰਕੇ ਵਿਗਿਆਨ ਦੇ ਪ੍ਰਤੀ ਦਿਲਚਸਪੀ ਦਿਖਾਈ। ਸਕੂਲ ਅਧਿਆਪਕਾ ਯਸ਼ਿਕਾ ਨੇ ਵਿਦਿਆਰਥੀਆਂ ਨੂੰ ਪ੍ਰਦਰਸ਼ਨੀ ਵਿਚ ਏਸਿਡ ਦੇ ਬੁਰੇ ਪ੍ਰਭਾਵ ਤੋਂ ਵੀ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਬੜੇ ਧਿਆਨ ਨਾਲ ਪੂਰੇ ਵਿਗਿਆਨਿਕ ਸੱਤਰ ਵਿਚ ਸ਼ਿਰਕਤ ਕਰਕੇ ਆਪਣੇ ਗਿਆਨ ਵਿਚ ਵਾਧਾ ਕੀਤਾ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਪ੍ਰਦਰਸ਼ਨੀ ਵਿਚ ਹਿੱਸਾ ਲੈ ਕੇ ਵਾਤਾਵਰਨ ਨੂੰ ਬਚਾਉਣ ਨੂੰ ਲੈ ਕੇ ਆਧੁਨਿਕ ਵਿਗਿਆਨਿਕ ਖੋਜ ਦੇ ਮਾਡਲ ਬਣਾ ਕੇ ਪੇਸ਼ ਕੀਤੇ। ਉਨਾਂ ਕਿਹਾ ਕਿ ਅੱਜ ਦਾ ਯੁਗ ਵਿਗਿਆਨ ਦਾ ਯੁੱਗ ਹੈ। ਪ੍ਰਦਰਸ਼ਨੀ ਦੇ ਅੰਤ ਵਿਚ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


