ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਇਆ ਨਗਰ ਕੀਤਰਨ

ਮੋਗਾ, 20 ਦਸੰਬਰ (ਜਸ਼ਨ) ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜਾਦਾ ਫਤਿਹ ਸਿੰਘ ਸੇਵਾ ਸੁਸਾਇਟੀ ਵਲੋਂ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪੈਦਲ ਸ਼ਹੀਦੀ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਯੋਜਿਤ ਕੀਤਾ ਗਿਆ। ਨਗਰ ਕੀਰਤਨ ‘ਚ ਸਮੂਹ ਸਿੱਖ ਸੰਗਤਾਂ ਵਲੋਂ ‘ਸਤਿਨਾਮ ਸ੍ਰੀ ਵਾਹਿਗੁਰੂ’ ਦੇ ਨਾਮ ਦਾ ਉਚਾਰਨਾਂ ਨਾਲ ਮੋਗਾ ਨਗਰੀ ਗੂੰਜ ਉਠੀ। ਇਸ ਦੌਰਾਨ ਮੀਰੀ ਪੀਰੀ ਗਤਕਾ ਅਖਾੜਾ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ। ਸੇਵਾ ਸੁਸਾਇਟੀ ਵਲੋਂ ਆਯੋਜ਼ਿਤ ਕੀਤੇ ਗਏ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕਰਨ ਦੇ ਨਾਲ ਨਾਲ ਸੰਗਤਾਂ ਲਈ ਲੰਗਰ ਲਗਾਇਆ ਗਿਆ। ਇਸ ਮੌਕੇ ਪਰਮਜੀਤ ਸਿੰਘ, ਗੁਰਦੀਪ ਸਿੰਘ, ਮਨਪ੍ਰੀਤ ਕੌਰ, ਖਾਲਸਾ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੋਤ ਸਿੰਘ, ਗੁਰਮੁੱਖ ਸਿੰਘ, ਅਮਰੀਕ ਸਿੰਘ, ਜਗਦੇਵ ਸਿੰਘ, ਕਰਮਜੀਤ ਸਿੰਘ, ਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।