ਆਪ ਨਗਰ ਨਿਗਮ ਮੋਗਾ ਦੇ 50 ਵਾਰਡਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ

ਕਿਹਾ, ਸ਼ਹਿਰ ਵਾਸੀਆਂ ਵਲੋਂ ਆਪ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਸਾਬਤ ਕਰਦਾ ਜਿੱਤ ਯਕੀਨੀ
ਮੋਗਾ, 24 ਮਈ ( jashan )-ਆਪ ਪਾਰਟੀ ਵਲੋਂ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਮੋਗਾ ਦੇ 50 ਵਾਰਡਾਂ ਦੀਆਂ ਚੋਣਾਂ ਲਈ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ ਤੇ ਸ਼ਹਿਰ ਵਾਸੀਆਂ ਵਲੋਂ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਸਾਬਤ ਕਰਦਾ ਹੈ ਕਿ ਸਾਰੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ ਤੇ ਮੋਗਾ ਨਗਰ ਨਿਗਮ ਦਾ ਮੇਅਰ ਆਪ ਪਾਰਟੀ ਦਾ ਹੋਵੇਗਾ। ਇਹ ਪ੍ਰਗਟਾਵਾ ਹਲਕਾ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ "ਅੰਤਰਰਾਸ਼ਟਰੀ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਉਹ ਹਰ ਵਾਰਡ ਵਿਚ ਜਾ ਕੇ ਆਪਣੇ ਉਮੀਦਵਾਰਾਂ ਦੇ ਹੱਕ ਵਿਧਾਇਕਾ ਡਾ. ਵਿਚ ਚੋਣ ਪ੍ਰਚਾਰ ਕਰ ਰਹੇ ਹਨ ਤੇ ਇਸ ਤੋਂ ਇਲਾਵਾ ਪਾਰਟੀ ਹਾਈਕਮਾਂਡ ਵਲੋਂ ਵੀ ਨਗਰ ਨਿਗਮ ਮੋਗਾ ਲਈ ਮੰਤਰੀ ਸਾਹਿਬਾਨ ਤੇ ਵਿਧਾਇਕਾਂ ਦੀਆਂ ਵੀ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਵਾਰਡ ਵਿਚ ਜਾ ਕੇ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ । ਡਾ. ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਚਾਰ ਸਾਲ ਦੇ ਅਰਸੇ ਦੌਰਾਨ ਮੋਗਾ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਕੱਲੇ ਪੰਜਾਬ ਦੇ ਹੀ ਮੁੱਖ ਮੰਤਰੀ ਨਹੀਂ ਬਲਕਿ ਦੇਸ਼ ਦੇ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੂੰ ਲੋਕਾਂ ਵਲੋਂ ਵੱਧ
ਪਿਆਰ ਤੇ ਸਤਿਕਾਰ ਮਿਲਿਆ ਹੈ ਕਿਉਂਕਿ ਜੋ ਉਨ੍ਹਾਂ ਨੇ ਕਿਹਾ, ਉਸ ਨੂੰ ਕਰ ਕੇ ਵਿਖਾਇਆ ਹੈ ਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਉਹ ਦਿਨ ਰਾਤ ਇਕ ਕਰ ਰਹੇ ਹਨ ਤੇ ਅੱਜ ਸੂਬੇ ਦਾ ਵਿਕਾਸ ਇਸ ਗੱਲ ਦੀ ਗਵਾਹੀ ਭਰਦਾ ਹੈ। ਉਨ੍ਹਾਂ ਕਿਹਾ ਕਿ ਉਹ ਤੇ ਆਪ ਪਾਰਟੀ ਦੇ ਮੰਤਰੀ, ਵਿਧਾਇਕ, ਅਮਨਦੀਪ ਕੌਰ ਅਰੋੜਾ। ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਲੀਡਰ ਹਰ ਵਾਰਡ ਵਿਚ ਪੁੱਜ ਕੇ ਲੋਕਾਂ ਨੂੰ ਆਪ ਪਾਰਟੀ ਵਲੋਂ ਕੀਤੇ ਵਿਕਾਸ ਕਾਰਜਾਂ ਤੋਂ ਜਾਣੂੰ ਕਰਵਾ ਰਹੇ ਹਨ ਤੇ ਹਰ ਵਾਰਡ ਵਿਚ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹੋਰ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੀ ਚੋਣ ਮੈਦਾਨ ਵਿਚ ਹਨ ਪਰ ਆਪ ਦੇ ਉਮੀਦਵਾਰ ਜਿੱਤ ਦੇ ਨੇੜੇ ਪੁੱਜ ਗਏ ਹਨ ਤੇ 50 ਵਾਰਡਾਂ 'ਚ ਜਿੱਤ ਪ੍ਰਾਪਤ ਕਰ ਕੇ ਸ਼ਹਿਰ ਵਾਸੀਆਂ ਨੂੰ ਆਪ ਪਾਰਟੀ ਦਾ ਮੇਅਰ ਦਿੱਤਾ ਜਾਵੇਗਾ ਤਾਂ ਜੋ ਮੋਗਾ ਨੂੰ ਪੰਜਾਬ ਦਾ ਮੋਹਰੀ ਜ਼ਿਲ੍ਹਾ ਤੇ ਮੋਹਰੀ ਨਗਰ ਨਿਗਮ ਬਣਾਇਆ ਜਾ ਸਕੇ। ਅਖੀਰ ਵਿਚ ਉਨ੍ਹਾਂ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ।


