ਪੌਦੇ ਹੀ ਮਨੁੱਖ ਨੂੰ ਜੀਵਨ ਦਾਨ ਦਿੰਦੇ ਹਨ-ਵਿਧਾਇਕ ਮਨਜੀਤ ਬਿਲਾਸਪੁਰੀ

ਅਜੀਤਵਾਲ,16 ਅਗਸਤ (ਜਸ਼ਨ)-‘ ਪੌਦੇ ਹੀ ਮਨੁੱਖ ਨੂੰ ਜੀਵਨ ਦਾਨ ਦਿੰਦੇ ਹਨ, ਇਸ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ’ ਪ੍ਰਗਟਾਵਾ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਨੇ ਗਰੀਨ ਢੁੱਡੀਕੇ ਮਿਸ਼ਨ ਤਹਿਤ ਪਿੰਡ ਢੁੱਡੀਕੇ ਵਿਖੇ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਵੱਧ ਤੋ ਵੱਧ ਪੌਦੇ ਲਗਾਉਣ ਨਾਲ ਜਿੱਥੇ ਵਾਤਾਵਰਨ ਸ਼ੁੱਧ ਹੁੰਦਾ ਹੈ, ਉੱਥੇ ਮਨੁੱਖਾਂ ਦਾ ਅਨੇਕਾਂ ਜਾਨਲੇਵਾ ਬਿਮਾਰੀਆਂ ਤਂੋ ਬਚਾਅ ਹੰੁਦਾ ਹੈ। ਇਸ ਮੌਕੇ ਸਰਪੰਚ ਜਸਦੀਪ ਸਿੰਘ ਗੈਰੀ ਨੇ ਉਚੇਚੇ ਤੌਰ ’ਤੇ ਪੁੱਜੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਤੇ ਸਮਾਜਸੇਵੀ ਨੌਜਵਾਨਾਂ ਦਾ ਤਹਿ ਦਿਲਂੋਂ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਜਸਦੀਪ ਸਿੰਘ ਗੈਰੀ ਨੇ ਪੌਦਿਆਂ ਦੀ ਸੇਵਾ ਸੰਭਾਲ ਕਰਨ ਦਾ ਵਿਸ਼ਵਾਸ ਵੀ ਦਿਵਾਇਆ ।


