ਪੰਜਾਬ ਸਰਕਾਰ ਨੇ 29 ਅਗਸਤ ਤੱਕ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ
ਚੰਡੀਗੜ, 27 ਅਗਸਤ :(ਜਸ਼ਨ)-ਪੰਜਾਬ ਸਰਕਾਰ ਨੇ ਟੈਲੀਕਾਮ ਕੰਪਨੀਆਂ ਨੂੰ ਇਕ ਹੁਕਮ ਜਾਰੀ ਕਰਦਿਆਂ 29 ਅਗਸਤ ਤੱਕ ਮੋਬਾਇਲ ਇੰਟਰਨੈੱਟ ਸੇਵਾਵਾਂ (2ਜੀ/3ਜੀ/4ਜੀ/ਸੀ.ਡੀ.ਐਮ.ਏ), ਸਾਰੀਆਂ ਐਸ.ਐਮ.ਐਸ. ਸੇਵਾਵਾਂ ਅਤੇ ਡੋਂਗਲ ਸੇਵਾਵਾਂ ਬੰਦ ਰੱਖਣ ਲਈ ਕਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ 28 ਅਗਸਤ 2017 ਨੂੰ ਸੀ.ਬੀ.ਆਈ. ਕੋਰਟ ਵੱਲੋਂ ਡੇਰਾ ਮੁਖੀ ਖਿਲਾਫ ਸਜ਼ਾ ਮੁਕੱਰਰ ਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਵਾਲੀ ਦੇ ਮਾਹੌਲ ਨੂੰ ਬਰਕਰਾਰ ਰੱਖਣ ਲਈ ਇਹ ਕਦਮ ਚੁੱਕੇ ਗਏ ਹਨ ਤਾਂ ਜੋ ਕਿਸੇ ਵੀ ਤਰਾਂ ਦੇ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਰੋਕਿਆ ਜਾ ਸਕੇ।


