ਡਰੋਲੀ ਭਾਈ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮੋਗਾ,4 ਅਪਰੈਲ (ਜਸ਼ਨ)-ਜ਼ਿਲੇ ਦੇ ਇਤਿਹਾਸਿਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਅਟਾਰੀ ਸਾਹਿਬ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਂਵੀਂ ਵਿਖੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ। ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸੰਤ ਬਾਬਾ ਖੜਕ ਸਿੰਘ, ਸ਼ਹੀਦ ਸੰਤ ਬਾਬਾ ਚਰਨ ਸਿੰਘ ਦੇ ਮੌਜੂਦਾ ਮੁਖੀ ਡਾ. ਸੰਤ ਬਾਬਾ ਗੁਰਨਾਮ ਸਿੰਘ ਜੀ ਕਾਰ ਸੇਵਾ ਡਰੋਲੀ ਭਾਈ ਤੇ ਸੇਵਾਦਾਰਾਂ ਦੀ ਦੇਖ ਰੇਖ ਹੇਠ ਸਜੇ ਗੁਰਮਤਿ ਸਮਾਗਮ ’ਚ ਭਾਈ ਪਿਆਰਾ ਸਿੰਘ, ਭਾਈ ਮੇਹਰ ਸਿੰਘ, ਭਾਈ ਜਗਰੂਪ ਸਿੰਘ ਦੇ ਜੱਥਿਆਂ ਵੱਲੋਂ ਰਾਗ ਆਧਾਰਿਤ ਗੁਰਸ਼ਬਦ ਕੀਰਤਨ ਕੀਤਾ ਗਿਆ। ਉਪਰੰਤ ਡਾ: ਸੰਤ ਬਾਬਾ ਗੁਰਨਾਮ ਸਿੰਘ ਜੀ, ਗਿਆਨੀ ਨਿਰਵੈਰ ਸਿੰਘ ਸੁਲਤਾਨਪੁਰ ਲੋਧੀ, ਗਿਆਨੀ ਲਖਵੀਰ ਸਿੰਘ ਮੋਗਾ ਪ੍ਰਚਾਰਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਪੰਥ ਪ੍ਰਸਿੱਧ ਵਿਦਵਾਨਾਂ ਗਿਆਨੀ ਖੜਕ ਸਿੰਘ ਪਠਾਨਕੋਟ, ਕੇਵਲ ਸਿੰਘ ਕੋਮਲ ਆਦਿ ਦੇ ਢਾਡੀ ਜੱਥਿਆਂ ਵੱਲੋਂ ਗੁਰੂ ਇਤਿਹਾਸ, ਗੁਰਮਤਿ ਵਿਚਾਰਾਂ ਤੇ ਢਾਡੀ ਵਾਰਾਂ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਖੀਰ ’ਚ ਡਾ: ਸੰਤ ਬਾਬਾ ਗੁਰਨਾਮ ਸਿੰਘ ਵੱਲੋਂ ਉਕਤ ਵਿਦਵਾਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਹਜ਼ਾਰਾਂ ਸੰਗਤਾਂ ਤੋਂ ਇਲਾਵਾ ਸੂਬੇਦਾਰ ਮੇਜਰ ਪਿਆਰਾ ਸਿੰਘ, ਢਾਡੀ ਗਿਆਨੀ ਹਰਪਾਲ ਸਿੰਘ ਢੰਡ, ਬਾਬਾ ਰੇਸ਼ਮ ਸਿੰਘ ਭਾਈ ਰੂਪਾ, ਭਾਈ ਮੁਖਤਾਰ ਸਿੰਘ ਆਦਿ ਨੇ ਵੀ ਸਤਿਸੰਗਤ ਦਾ ਆਨੰਦ ਮਾਣਿਆ। 
 ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ