ਰਾਸ਼ਟਰੀ ਵੋਟਰ ਦਿਵਸ ’ਤੇ 25 ਜਨਵਰੀ ਨੂੰ ਜ਼ਿਲਾ ਪੱਧਰੀ ਸਮਾਰੋਹ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਮੋਗਾ 22 ਜਨਵਰੀ: (ਜਸ਼ਨ) ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਆਮ ਲੋਕਾਂ ਨੂੰ ਲੋਕਤੰਤਰ ਦੀ ਮਹੱਤਤਾ ਅਤੇ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰਨ ਲਈ 25 ਜਨਵਰੀ ਨੂੰ ਜ਼ਿਲਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਦੇਸ਼ ਭਗਤ ਫ਼ਾਊਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਡਗਰੂ, ਫ਼ਿਰੋਜ਼ਪੁਰ ਰੋਡ ਮੋਗਾ ਵਿਖੇ ਮਨਾਇਆ ਜਾਵੇਗਾ।ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਇਸ ਜ਼ਿਲਾ ਪੱਧਰੀ ਵੋਟਰ ਦਿਵਸ ਸਮਾਰੋਹ ਮੌਕੇ ਹਾਜ਼ਰ ਵਿਅਕਤੀਆਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਸਹੁੰ ਚੁਕਾਈ ਜਾਵੇਗੀ ਅਤੇ ਨਵੇਂ ਰਜਿਸਟਰਡ ਹੋਏ ਵੋਟਰਾਂ ਨੂੰ ਵੋਟਰ ਫ਼ੋਟੋ ਪਹਿਚਾਣ ਪੱਤਰ ਵੰਡੇ ਜਾਣਗੇ। ਉਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਮਾਗਮ ’ਚ ਆਮ ਜਨਤਾ ਨੂੰ ਵੋੋਟ ਬਣਾਉਣ ਅਤੇ ਵੋੋਟ ਅਧਿਕਾਰ ਦੀ ਸਹੀ ਵਰਤੋੋਂ ਦੀ ਮਹੱਤਤਾ ਤੋੋਂ ਜਾਣੂ ਕਰਵਾਉਣ ਲਈ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋੋਂ ਭਾਸ਼ਣ ਦਿੱਤੇ ਜਾਣਗੇ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


