ਬੱਸ ਦੀ ਲਪੇਟ ’ਚ ਆਉਣ ਨਾਲ ਪਤੀ ਦੀ ਮੌਤ,ਪਤਨੀ ਗੰਭੀਰ

ਮੋਗਾ,27 ਫਰਵਰੀ (ਜਸ਼ਨ)- ਅੱਜ ਮੋਗਾ ਫਿਰੋਜ਼ਪੁਰ ਰੋਡ ’ਤੇ ਘੱਲ ਖੁਰਦ ਥਾਣੇ ਨਜ਼ਦੀਕ ਰਾਜਧਾਨੀ ਬੱਸ ਨੇ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਲਪੇਟ ਵਿਚ ਲੈ ਲਿਆ ਜਿਸ ਕਾਰਨ ਪਤੀ ਦੀ ਹਸਪਤਾਲ ਲੈ ਜਾਂਦਿਆਂ ਰਸਤੇ ਵਿਚ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਪਿੰਡ ਨੱਥੂਵਾਲਾ ਨਾਲ ਸਬੰਧਤ ਸਵਰਨ ਸਿੰਘ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਪਰਮਜੀਤ ਕੌਰ ਮੋਗਾ ਦੇ ਵੋਮੈਨ ਸੈੱਲ ਵਿਚ ਕਿਸੇ ਕੰਮ ਲਈ ਜਾ ਰਹੇ ਸਨ ਕਿ ਪ੍ਰਾਇਵੇਟ ਬੱਸ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ । 
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ