ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਵਿਅਕਤੀ ਕਾਬੂ

ਫਿਰੋਜ਼ਪੁਰ ,9 ਮਾਰਚ (ਪੰਕਜ ਕੁਮਾਰ)-ਜ਼ਿਲਾ ਫਿਰੋਜ਼ਪੁਰ ਵਿਖੇ ਲੁੱਟ-ਖੋਹ, ਚੋਰੀ-ਡਕੈਤੀ, ਅਤੇ ਸਨੈਚਿੰਗ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਸਨ, ਜਿਸ ਕਰਕੇ ਆਮ ਲੋਕਾਂ ਅਤੇ ਵਪਾਰੀਆਂ ਵਿਚ ਖੌਫ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਬੀਤੇ 10-15 ਦਿਨਾਂ ਅੰਦਰ ਜਿਲੇ ਦੇ ਵੱਖ ਵੱਖ ਥਾਵਾਂ ਚੋ ਲੁੱਟ-ਖੋਹ ਅਤੇ ਡਕੈਤੀ ਦੇ ਅਨੇਕਾਂ ਮਾਮਲੇ ਵਾਪਰ ਚੁੱਕੇ ਹਨ ਜਿਸ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਪੁਲਿਸ ਖਿਲਾਫ ਅਕਸਰੋਸ਼ ਵੇਖਿਆ ਜਾ ਰਿਹਾ ਸੀ, ਪੁਲਿਸ ਦੀ ਕਿਰ-ਕਿਰੀ ਹੋਣ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਚੋਰੀ ਅਤੇ ਸਨੈਚਿੰਗ ਦੇ ਮਾਮਲਿਆਂ ਵਿਚ ਤਿੰਨ ਵਿਅਕਤੀਆਂ ਨੂੰ ਟਰੇਸ ਕਰਕੇ ਗਿਰਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜਿਨਾਂ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ ਜਿਨਾਂ ਪਾਸੋ ਕਈ ਅਹਿਮ ਚੋਰੀ ਅਤੇ ਲੁੱਟ ਖੋਹ ਦੇ ਮਾਮਲਿਆਂ ਬਾਰੇ ਸੁਰਾਗ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਉਧਰ ਚੋਰੀ ਅਤੇ ਸਨੈਚਿੰਗ ਦੇ ਮਾਮਲਿਆਂ ਵਿਚ ਗਿਰਫ਼ਤਾਰ ਕੀਤੇ ਤਿੰਨ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਤਿੰਨ ਵਿਅਕਤੀਆਂ ਤੋਂ ਮੁਕਦਮਾ ਦਰਜ ਕਰਕੇ ਹਾਲੇ ਪੁੱਛਗਿੱਛ ਜਾਰੀ ਹੈ ਜਿਨਾਂ ਕੋਲੋਂ ਚੋਰੀ, ਸਨੈਚਿੰਗ ਅਤੇ ਲੁੱਟ-ਖੋਹ ਦੀਆ ਵਾਰਦਾਤਾਂ ਦੀ ਬਰਾਮਦਗੀ ਹੋਣ ਦੀ ਉਮੀਦ ਹੈ ਜਿਹਾ ਪਾਸੋ ਕਈ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ


