ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ ਇੱਕ-ਇੱਕ ਵਾਅਦਾ ਹੋਵੇਗਾ ਪੂਰਾ-ਕਾਗਰਸੀ ਆਗੂ

ਸਮਾਲਸਰ,31 ਜੁਲਾਈ (ਜਸਵੰਤ ਗਿੱਲ)- ਪੰਜਾਬ ਦੇ ਲੋਕਾਂ ਨੂੰ ਕਾਂਗਰਸ ਸਰਕਾਰ ਖਿਲਾਫ ਭੜਕਾਉਣ ਲਈ ਵਿਰੋਧੀ ਪਾਰਟੀਆਂ ਅਕਾਲੀ ਦਲ ਅਤੇ ਆਪ ਦੇ ਲੀਡਰਾਂ ਵਲੋਂ ਹਰ ਸਮੇਂ ਨਵੀਆਂ-ਨਵੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਸਰਕਾਰ ‘ਤੇ ਪੂਰਾ ਭਰੋਸਾ ਹੈ ਕਿ ਸਰਕਾਰ ਹਰ ਇੱਕ ਵਰਗ ਨਾਲ ਕੀਤਾ ਵਾਅਦਾ ਪੂਰਾ ਕਰੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਭੋਲਾ ਬਰਾੜ ਸਮਾਧ ਭਾਈ,ਐਡਵੋਕੇਟ ਨਾਹਰ ਸਿੰਘ ਬਰਾੜ,ਸੀਨੀ.ਕਾਂਗਰਸੀ ਆਗੂ ਸੁਰਿੰਦਰ ਸਿੰਘ ਛਿੰਦਾ, ਗੁਰਜੰਟ ਸਿੰਘ ਨੰਬਰਦਾਰ ਸਮਾਲਸਰ,ਰਾਮ ਸਿੰਘ ਲੋਧੀ ਠੱਠੀ ਭਾਈ,ਮਦਨ ਸਿੰਘ ਖਾਲਸਾ ਰਾਜੇਆਣਾ,ਹਰਜੀਤ ਸਿੰਘ ਬਰਾੜ ਲੰਗੇਆਣਾ ਅਤੇ ਸਾਬਕਾ ਸਰਪੰਚ ਗੁਰਚਰਨ ਸਿੰਘ ਚੀਦਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਵੇਗਾ,ਪਰ ਲੋਕ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀਆਂ ਚਲਾਕੀਆਂ ਤੋਂ ਬਚ ਕੇ ਰਹਿਣ। ਵਿਰੋਧੀ ਪਾਰਟੀਆਂ ਦੇ ਲੀਡਰ ਨਹੀਂ ਚਾਹੁੰਦੇ ਕਿ ਪੰਜਾਬ ਵਿੱਚ ਸੁੱਖ ਸ਼ਾਤੀ ਰਹੇ ਏਸੇ ਲਈ ਹੀ ਉਹ ਲੋਕਾਂ ਨੂੰ ਕਾਂਗਰਸ ਸਰਕਾਰ ਖਿਲਾਫ ਕਰਕੇ ਸੜਕਾਂ ਤੇ ਉਤਾਰਨਾ ਚਾਹੁੰਦੇ ਹਨ ਪਰ ਪੰਜਾਬ ਦੇ ਲੋਕ ਸਿਆਣੇ ਅਤੇ ਸਮਝਦਾਰ ਹਨ ਉਹ ਇਨ੍ਹਾਂ ਲੀਡਰਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।ਉਨ੍ਹਾਂ ਕਿਹਾ ਲੋਕਾਂ ਨੂੰ ਪਤਾ ਹੈ ਕਿ ਅਕਾਲੀ ਭਾਜਪਾ ਸਰਕਾਰ ਦੁਆਰਾ ਖਰਾਬ ਕੀਤੇ ਸਿਸਟਮ ਨੂੰ ਠੀਕ ਕਰਨ ਅਤੇ ਖਾਲੀ ਕੀਤੇ ਖਜਾਨੇ ਨੂੰ ਭਰਨ ਲਈ ਕੁਝ ਵਕਤ ਲੱਗੇਗਾ।


