ਗੁਰਵਿੰਦਰ ਸਿੰਘ ਡਾਲਾ ਬਣੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਐੱਸ.ਸੀ. ਵਿੰਗ)

ਮੋਗਾ, 16 ਅਗਸਤ (ਜਸ਼ਨ ) ਆਮ ਆਦਮੀ ਪਾਰਟੀ ਪੰਜਾਬ ਵੱਲੋਂ ਐੱਸ.ਸੀ. ਵਿੰਗ ਲਈ ਸੂਬਾ ਪ੍ਰਧਾਨ ਅਤੇ ਜਨਰਲ ਸਕੱਤਰਾਂ ਸਮੇਤ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਹਨਾਂ ਨਿਯੁਕਤੀਆਂ ਦੇ ਕਰਮ ਵਿਚ ਮੋਗਾ ਦੇ ਆਮ ਆਦਮੀ ਪਾਰਟੀ ਦੇ ਸਿਰੜੀ ਯੋਧੇ ਗੁਰਵਿੰਦਰ ਸਿੰਘ ਡਾਲਾ ਨੂੰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਐੱਸ.ਸੀ. ਵਿੰਗ) ਨਿਯੁਕਤ ਕੀਤਾ ਗਿਆ ਹੈ। ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈਆਂ ਅਤੇ ਬਿਹਤਰੀਨ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਜੀਆਂ ਹਨ ।ਗੁਰਵਿੰਦਰ ਸਿੰਘ ਡਾਲਾ ਦੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ਤੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਗੁਰਵਿੰਦਰ ਸਿੰਘ ਡਾਲਾ ਨੇ ਹਾਈ ਕਮਾਂਡ,ਸਮੂਹ ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ ਜੋ ਹਰ ਪਲ ਪਾਰਟੀ ਦੀ ਸੇਵਾ ਲਈ ਉਹਨਾਂ ਨੂੰ ਉਤਸ਼ਾਹਿਤ ਕਰਦੇ ਰਹੇ।


