ਕਾਂਗਰਸ ਦੇ ਮਹਿਲਾ ਵਿੰਗ ਦੀ ਜ਼ਿਲਾ ਪ੍ਰਧਾਨ ਵੀਰਪਾਲ ਕੌਰ ਜੌਹਲ ਨੂੰ ਸਦਮਾ, ਪਿਤਾ ਦਾ ਦੇਹਾਂਤ

ਮੋਗਾ, 2 ਮਾਰਚ(ਜਸ਼ਨ)- ਪ੍ਰਦੇਸ਼ ਕਾਂਗਰਸ ਦੇ ਮਹਿਲਾ ਵਿੰਗ  ਦੀ ਜ਼ਿਲਾ ਪ੍ਰਧਾਨ ਵੀਰਪਾਲ ਕੌਰ ਜੌਹਲ ਨੂੰ ਉਸ ਸਮੇਂ ਸਦਮਾ ਪਹੰੁਚਿਆਂ ਜਦੋਂ ਉਹਨਾਂ ਦੇ ਪਿਤਾ ਸ: ਬਚਿੱਤਰ ਸਿੰਘ ਗੋਂਦਾਰਾ ਦਾ ਲੁਧਿਆਣਾ ਦੇ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਜ਼ਿਲਾ ਪ੍ਰਧਾਨ ਵੀਰਪਾਲ ਕੌਰ ਜੌਹਲ ਦੇ ਪਤੀ ਸ: ਠਾਣਾ ਸਿੰਘ ਜੌਹਲ ਸੀਨੀਅਰ ਕਾਂਗਰਸੀ ਆਗੂ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਚਿੱਤਰ ਸਿੰਘ ਪਿਛਲੇ ਕਈ ਦਿਨਾਂ ਤੋਂ ਸਿਹਤ ਨਾਸਾਜ਼ ਹੋਣ ਕਰਕੇ ਹਸਪਤਾਲ ਦਾਖਲ ਸਨ ਪਰ 1 ਮਾਰਚ ਨੂੰ ਉਹ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਉਹਨਾਂ ਦੱਸਿਆ ਕਿ ਬਚਿੱਤਰ ਸਿੰਘ ਗੋਂਦਾਰਾ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 9 ਮਾਰਚ ਨੂੰ ਫਰੀਦਕੋਟ ਜ਼ਿਲੇ ਦੇ ਪਿੰਡ ਗੋਂਦਾਰਾ ਵਿਖੇ ਦੁਪਹਿਰ 12 ਵਜੇ ਹੋਵੇਗੀ । 

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ