ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਅਗਵਾਈ ’ਚ ਨੋਟਬੰਦੀ ਖਿਲਾਫ਼ ਕਾਂਗਰਸੀ ਵਰਕਰਾਂ ਨੇ ਦਿੱਤਾ ਰੋਸ ਧਰਨਾ

ਮੋਗਾ,8 ਨਵੰਬਰ (ਜਸ਼ਨ)-ਕੇਂਦਰ ਦੀ ਸੱਤਾਧਾਰੀ ਮੋਦੀ ਸਰਕਾਰ ਵੱਲੋਂ 8 ਨਵੰਬਰ ਨੂੰ ਕੀਤੀ ਨੋਟਬੰਦੀ ਦੇ ਇਕ ਸਾਲ ਪੂਰਾ ਹੋਣ ‘ਤੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਸਮੇਤ ਸਮੁੱਚੇ ਭਾਰਤ ਵਿਚ ਕਾਲਾ ਦਿਨ ਮਨਾਇਆ ਜਾ ਰਿਹਾ ਹੈ। ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਅਗਵਾਈ ਹੇਠ ਮੋਗਾ ਹਲਕੇ ਦੇ ਕਾਂਗਰਸੀ ਵਰਕਰਾਂ ਨੇ ਮੋਗਾ ਵਿਖੇ ਰੋਸ ਧਰਨਾ ਦੇ ਕੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਰੋਸ ਧਰਨੇ ਦੌਰਾਨ ਵਿਧਾਇਕ ਡਾ: ਹਰਜੋਤ ਕਮਲ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਕਾਂਗਰਸ ਦੇ ਸਹਿਰੀ ਪ੍ਰਧਾਨ ਵਿਨੋਦ ਬਾਂਸਲ , ਸੂਬਾ ਸਕੱਤਰ ਰਵਿੰਦਰ ਸਿੰਘ ਐਡਵੋਕੇਟ ਰਵੀ ਗਰੇਵਾਲ, ਗੁਰਸੇਵਕ ਸਿੰਘ ਚੀਮਾ ਸੂਬਾ ਸਕੱਤਰ, ਸਾਬਕਾ ਚੇਅਰਮੈਨ ਸੁਖਦੇਵ ਸਿੰਘ ਖੋਸਾ , ਜ਼ਿਲਾ ਪ੍ਰਧਾਨ ਮਹਿਲਾ ਕਾਂਗਰਸ ਸ਼੍ਰੀਮਤੀ ਵੀਰਪਾਲ ਕੌਰ ਜੋਹਲ, ਕੌਂਸਲਰ ਨਰਿੰਦਰਪਾਲ ਸਿੱਧੂ ,ਦਵਿੰਦਰ ਸਿੰਘ ਰਣੀਆ, ,ਸਮੇਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸਮੂਲੀਅਤ ਕੀਤੀ । ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਡਾ: ਹਰਜੋਤ ਕਮਲ ਨੇ ਕਿਹਾ ਕਿ ਨੋਟਬੰਦੀ ਦੇ ਫੈਸਲੇ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਡਾਵਾਂਡੋਲ ਕਰ ਦਿੱਤਾ ਹੈ । ਉਨਾਂ ਕਿਹਾ ਕਿ ਸਰਕਾਰ ਦੇ ਨੋਟਬੰਦੀ ਕਾਰਨ ਕੋਈ ਵੀ ਮਕਸਦ ਪੂਰਾ ਨਹੀਂ ਹੋਇਆ ਅਤੇ ਨੋਟਬੰਦੀ ਕਾਰਨ ਲੋਕਾਂ ਨੇ ਵੱਡਾ ਸੰਤਾਪ ਭੋਗਿਆ ਕਿਉਂਕਿ ਨੋਟਬੰਦੀ ਕਿਸੇ ਸੁਨਾਮੀ ਤੋਂ ਘੱਟ ਨਹੀਂ ਸੀ । ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਅਤੇ ਸਹਿਰੀ ਕਾਂਗਰਸੀ ਦੇ ਪ੍ਰਧਾਨ ਵਿਨੋਦ ਬਾਂਸਲ ਨੇ ਕਿਹਾ ਕਿ ਨੋਟਬੰਦੀ ਦਾ ਲਾਹਾ ਵੱਡੇ ਘਰਾਣਿਆਂ ਨੂੰ ਹੋਇਆ ਜਦਕਿ ਗਰੀਬ ਅਤੇ ਮੱਧ ਵਰਗੀ ਲੋਕਾਂ ਨੂੰ ਇਸ ਦਾ ਨੁਕਸਾਨ ਹੀ ਹੋਇਆ ਹੈ। ਉਨਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਤੋਂ ਬਾਅਦ 8 ਨਵੰਬਰ ਦਾ ਦਿਨ ਇਤਿਹਾਸ ਵਿਚ ਕਾਲੇ ਦਿਨ ਵਜੋਂ ਜਾਣਿਆ ਜਾਵੇਗਾ । Opinder Gill ਨੇ ਨੋਟਬੰਦੀ ਦੇ ਫੈਸਲੇ ਨੂੰ ਬਿੰਨਾ ਸੋਚੇ ਸਮਝੇ ਜਲਦਬਾਜੀ ਵਾਲਾ ਕਦਮ ਦੱਸਿਆ । ਉਨਾਂ ਕਿਹਾ ਕਿ ਮੋਦੀ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਅਤੇ ਜੀ ਐੱਸ ਟੀ ਵਰਗੇ ਫੈਸਲਿਆਂ ਦਾ ਜਵਾਬ ਲੋਕ 2019 ਦੀਆਂ ਚੋਣਾਂ ਵਿਚ ਭਾਜਪਾ ਨੂੰ ਸੱਤਾ ਦਾ ਬਾਹਰ ਦਾ ਰਸਤਾ ਦਿਖਾ ਕੇ ਦੇਣਗੇ। ਇਸ ਮੌਕੇ ਇੰਦਰਜੀਤ ਸਿੰਘ ਜਨਰਲ ਸਕੱਤਰ ਪੰਜਾਬ, ਵਿਜੇ ਧੀਰ, ਡਾ. ਪਵਨ ਥਾਪਰ , ਸੀਨੀਅਰ ਕਾਂਗਰਸੀ ਆਗੂ ਠਾਣਾ ਸਿੰਘ ਜੋਹਲ, ਸਵਰਨ ਸਿੰਘ ਆਦੀਵਾਲ ਸੂਬਾ ਸਕੱਤਰ, , ਉਪਿੰਦਰ ਸਿੰਘ ਗਿੱਲ, ਗੁਰਪਾਲ ਸਿੰਘ ਸੰਧੂਆਂਵਾਲਾ, ਸੋਹਣ ਸਿੰਘ ਸੰਗੂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ। ਇਸ ਮੌਕੇ ਨਰਿੰਦਰਪਾਲ ਸਿੰਘ ਸਿੱਧੂ ਕੌਸਲਰ, ਬਾਲ ਕਿ੍ਰਸਨ ਭੱਲਾ, ਹਨੀ ਸੋਢੀ, ਜਬਰਜੰਗ ਸਿੰਘ, bhupinder brar,ਹੈਪੀ ਅਰੋੜਾ, ਗੁਰਵਿੰਦਰ ਸਿੰਘ ਦੌਲਤਪੁਰਾ, ਗੁਮਦੂਰ ਸਿੰਘ ਚੜਿੱਕ ਡਾ: ਹਰਜੋਤ ਕਮਲ ਦੇ ਪੀ ਏ ਡਾ: ਜੀ.ਐਸ.ਗਿੱਲ, ਰਾਮਪਾਲ ਧਵਨ, ਅਵਤਾਰ ਸਿੰਘ ਮਨਾਵਾਂ, ਦਵਿੰਦਰ ਜੌੜਾ, ਬਲਵੰਤ ਰਾਏ ਪੰਮਾ ਸਮੇਤ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ ।


