ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਚੜਿੱਕ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮੋਗਾ, 5 ਅਗਸਤ (ਜਸ਼ਨ) -ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਪਿੰਡ ਚੜਿੱਕ ਦਾ ਦੌਰਾ ਕੀਤਾ। ਜਿਨ੍ਹਾਂ ਦਾ ਪਿੰਡ ਪੁੱਜਣ ਤੇ ਪਿੰਡ ਵਾਸੀਆ, ਪੰਚ, ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਫੁੱਲਾ ਦੇ ਹਾਰ ਪਾ ਕੇ ਸੁਆਗਤ ਕੀਤਾ। ਇਸ ਮੌਕੇ ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਨਿਵਾਸੀਆ ਨਾਲ ਮੁਲਾਕਾਤ ਕਰਕੇ ਉਹਨਾਂ ਦੀਆ ਸਮੱਸਿਆਵਾਂ ਸੁਣਿਆ ਅਤੇ ਉਹਨਾਂ ਦਾ ਮੌਕੇ ਤੇ ਹੀ ਅਧਿਕਾਰੀਆ ਨੂੰ ਬੁਲਾ ਕੇ ਹਲ ਕਰਵਾਇਆ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਨੂੰ ਵੀ ਗਰਾਂਟ ਮੁੱਹਈਆ ਕਰਵਾਈ ਜਾ ਰਹੀਆ ਹਨ, ਤਾਂ ਜੋ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ਉਹਨਾਂ ਕਿਹਾ ਕਿ ਉਹਨਾਂ ਦਾ ਮੁੱਖ ਮੰਤਵ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਪ੍ਰਕਾਰ ਦੀ ਸਮੱਸਿਆਵਾ ਪੇਸ਼ ਆਉਂਦੀਆ ਹਨ ਉਹਨਾਂ ਦੇ ਧਿਆਨ ਵਿਚ ਲਿਆਉਣ ਜਿਨ੍ਹਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਤੇ ਪਿੰਡ ਨਿਵਾਸੀ ਹਾਜ਼ਰ ਸਨ।


