ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਘੱਲਕਲਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਕੰਪਿਊਟਰ ਲੈਬ, ਨਵੀਆਂ ਕਲਾਸਾਂ, ਹਾਲ ਅਤੇ ਬੈਡਮਿੰਟਨ ਗਰਾਊਂਡ ਦਾ ਉਦਘਾਟਨ ਕੀਤਾ

ਮੋਗਾ, 16 ਅਪ੍ਰੈਲ (ਜਸ਼ਨ ) : ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਪਹਿਲਕਦਮੀ ਤਹਿਤ, ਅੱਜ ਪਿੰਡ ਘੱਲਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ, ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 40.40 ਲੱਖ ਰੁਪਏ ਦੀ ਲਾਗਤ ਸਕੂਲ ਵਿੱਚ ਕੰਪਿਊਟਰ ਲੈਬ, ਨਵੀਆਂ ਕਲਾਸਾਂ, ਹਾਲ ਅਤੇ ਬੈਡਮਿੰਟਨ ਗਰਾਊਂਡ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਜੂ ਭਾਰਦਵਾਜ, ਬਲਾਕ ਅਫ਼ਸਰ ਵਰਿੰਦਰ ਕੌਰ, ਸਰਪੰਚ ਸੁਖਚੈਨ ਸਿੰਘ, ਸਰਪੰਚ ਪ੍ਰੀਤਮ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਚੇਅਰਮੈਨ ਜਗਦੀਪ ਸਿੰਘ ਚੁਪਕੀਟੀ, ਜ਼ੋਨ ਇੰਚਾਰਜ ਅਨਿਲ ਸ਼ਰਮਾ, ਤੇਜਿੰਦਰ ਬਰਾੜ, ਡਾ. ਬਾਲ ਕ੍ਰਿਸ਼ਨ, ਲਾਲੀ ਘਲਕਲਾਂ ਅਤੇ ਪਿਆਰਾ ਸਿੰਘ ਬੱਧਨੀ ਸਮੇਤ ਪਿੰਡ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦਾ ਇੱਕ ਵੱਡਾ ਇਕੱਠ ਮੌਜੂਦ ਸੀ। ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵਚਨਬੱਧ ਅਤੇ ਚਿੰਤਤ ਹੈ; ਇਸ ਵਚਨਬੱਧਤਾ ਦੇ ਅਨੁਸਾਰ, ਸਰਕਾਰ ਨੇ 40.40 ਲੱਖ ਦੀ ਲਾਗਤ ਨਾਲ ਸਕੂਲ ਵਿੱਚ ਇਹ ਨਵੇਂ ਵਿਕਾਸ ਕਾਰਜ ਸ਼ੁਰੂ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਉੱਤਮ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹਨ। ਉਨ੍ਹਾਂ ਅੱਗੇ ਕਿਹਾ ਕਿ ਮੋਗਾ ਸ਼ਹਿਰ ਦੇ ਕਈ ਹੋਰ ਸਕੂਲਾਂ ਨੂੰ ਵੀ ਅਪਗ੍ਰੇਡ ਕੀਤਾ ਗਿਆ ਹੈ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਇੱਕ ਨਵੀਂ ਦਿਸ਼ਾ ਦਿੱਤੀ ਗਈ ਹੈ। ਇਸ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਜੂ ਭਾਰਦਵਾਜ ਅਤੇ ਬਲਾਕ ਅਫ਼ਸਰ ਵਰਿੰਦਰ ਕੌਰ ਨੇ ਸਕੂਲ ਦੇ ਉਦਘਾਟਨ ਸਮਾਰੋਹ ਵਿੱਚ ਪਹੁੰਚਣ 'ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਫੁੱਲਾਂ ਦੇ ਗੁਲਦਸਤੇ ਨਾਲ ਰਸਮੀ ਸਵਾਗਤ ਕੀਤਾ।


