ਵਿਧਾਇਕ ਕਾਕਾ ਲੋਹਗੜ ਅਤੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਵੱਲੋਂ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਦਾ ਨਿਹਾਲ ਸਿੰਘ ਵਾਲਾ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ

ਨਿਹਾਲ ਸਿੰਘ ਵਾਲਾ,5 ਜੂਨ (ਜਸ਼ਨ)-ਪੰਜਾਬ ਸਰਕਾਰ ਦੇ ਮਾਲ, ਜਲ ਸਰੋਤ ਅਤੇ ਖਣਨ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਦੇ ਅੱਜ ਮੋਗਾ ਜ਼ਿਲੇ ’ਚ ਜ਼ਿਲਾ ਪੱਧਰੀ ‘ ਮਿਸ਼ਨ ਤੰਦਰੁਸਤ ਪੰਜਾਬ‘ ਦੀ ਸ਼ੁਰੂਆਤ ਕਰਨ ਲਈ ਕੀਤੇ ਦੌਰੇ ਦੌਰਾਨ ਉਹ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੇ ਗ੍ਰਹਿ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਪਹੰੁਚੇ। ਇਸ ਮੌਕੇ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਵਿਧਾਇਕ ਸ: ਸੁਖਜੀਤ ਸਿੰਘ ਕਾਕਾ ਲੋਹਗੜ ਧਰਮਕੋਟ,ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ, ਬਲਾਕ ਪ੍ਰਧਾਨ ਸੇਵਕ ਸਿੰਘ ਸੈਦੋਕੇ, ਨਗਰ ਕੌਂਸਲ ਪ੍ਰਧਾਨ ਇੰਦਰਜੀਤ ਗਰਗ ਜੌਲੀ, ਸਿਆਸੀ ਸਕੱਤਰ ਬੀਬੀ ਰਾਜਵਿੰਦਰ ਕੌਰ ਭਾਗੀਕੇ ਰੁਪਿੰਦਰ ਸਿੰਘ ਦੀਨਾ, ਟਰੱਕ ਯੂਨੀਅਨ ਦੇ ਪ੍ਰਧਾਨ ਹਰਨੇਕ ਸਿੰਘ ਬਰਾੜ, ਪ੍ਰਧਾਨ ਰੂਪ ਲਾਲ ਮਿੱਤਲ, ਅਜਮੇਰ ਸਿੰਘ ਭਾਗੀਕੇ, ਦਾਰਾ ਸਿੰਘ ਭਾਗੀਕੇ,  ਕਿਸ਼ਨ ਕੁਮਾਰ, ਸੁਰੇਸ਼ ਜੈਨ, ਇੰਦਰਜੀਤ ਮਿੱਤਲ, ਰਜਿੰਦਰ ਕੁਮਾਰ, ਮੈਂਬਰ ਕਿਸ਼ਨ ਕੁਮਾਰ, ਰੇਸ਼ਮ ਕੁਮਾਰ, ਲਖਵਿੰਦਰ ਗੋਪਾ, ਦਰਸ਼ਨ ਨਿਹਾਲ ਸਿੰਘ ਵਾਲਾ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।   ਇਸ ਮੌਕੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਭਾਗੀਕੇ ਨੇ ਕੈਬਨਿਟ ਮੰਤਰੀ ਨੂੰ ਹਲਕਾ ਨਿਹਾਲ ਸਿੰਘ ਵਾਲਾ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਿਸ ਉਪਰੰਤ ਮੰਤਰੀ ਨੇ ਪਹਿਲ ਦੇ ਆਧਾਰ ’ਤੇ ਹਲਕੇ ਦੀ ਹਰ ਸਮੱਸਿਆ ਦੇ ਹੱਲ ਲਈ ਸੁਚੇਤ ਯਤਨ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਕਾਕਾ ਲੋਹਗੜ ਬੀਬੀ ਭਾਗੀਕੇ ਅਤੇ ਕਾਂਗਰਸੀ ਆਗੂਆਂ ਨੇ ਕੈਬਨਿਟ ਮੰਤਰੀ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ।