ਭਾਈ ਹਰਮਿੰਦਰ ਸਿੰਘ ਮਿੰਟੂ ਅਤੇ ਧਰਮਿੰਦਰ ਗੁਗਨੀ ਨੂੰ ਭੇਜਿਆ 8 ਤੱਕ ਨਿਆਇਕ ਹਿਰਾਸਤ ‘ਚ

ਬਾਘਾਪੁਰਾਣਾ,30 ਨਵੰਬਰ (ਜਸਵੰਤ ਗਿੱਲ ਸਮਾਲਸਰ)-ਪੰਜਾਬ ਵਿੱਚ ਹੋਈਆਂ ਹਿੰਦੂ ਆਗੂਆਂ ਦੀਆਂ ਹੱਤਿਆਵਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵਲੋਂ ਕਾਬੂ ਕੀਤੇ ਗਏ ਭਾਈ ਹਰਮਿੰਦਰ ਸਿੰਘ ਮਿੰਟੂ ਅਤੇ ਧਰਮਿੰਦਰ ਗੁਗਨੀ ਨੂੰ ਸਥਾਨਕ ਸ਼ਹਿਰ ਬਾਘਾਪੁਰਾਣਾ ਦੀ ਅਦਾਲਤ ਵਿੱਚ ਭਾਰੀ ਪੁਲਿਸ ਸੁਰੱਖਿਆ ਫੋਰਸਾਂ ਦੀ ਨਿਗਰਾਨੀ ਹੇਠ ਜੱਜ ਪੁਸ਼ਪਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜੱਜ ਪੁਸ਼ਪਿੰਦਰ ਸਿੰਘ ਵੱਲੋਂ ਹਰਮਿੰਦਰ ਸਿੰਘ ਮਿੰਟੂ, ਧਰਮਿੰਦਰ ਸਿੰਘ ਗੁਗਨੀ ਨੂੰ 8 ਤੱਕ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਆਦੇਸ਼ ਦਿੱਤੇ ਗਏ। ਪੁੁਲਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਮਿੰਦਰ ਸਿੰਘ ਮਿੰਟੂ ,ਧਰਮਿੰਦਰ ਗੁਗਨੀ,ਜਗਤਾਰ ਸਿੰਘ ਜੱਗੀ ਜੌਹਲ ਅਤੇ ਸ਼ਾਰਪ ਸ਼ੂਟਰ ਹਰਦੀਪ ਸਿੰਘ ਸ਼ੇਰਾ ਨੂੰ ਬੀਤੀ 18 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਤੇ ਮਾਣਯੋਗ ਅਦਾਲਤ ਨੇ ਹਰਮਿੰਦਰ ਸਿੰਘ ਮਿੰਟੂ ,ਧਰਮਿੰਦਰ ਗੁਗਨੀ,ਜਗਤਾਰ ਸਿੰਘ ਜੱਗੀ ਜੌਹਲ ਨੂੰ 30 ਨਵੰਬਰ ਤੱਕ  ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।ਅੱਜ ਉਨ੍ਹਾਂ ਦੀ ਨਿਆਇਕ ਹਿਰਾਸਤ ਖਤਮ ਹੋ ਗਈ ਸੀ ਇਸ ਕਰਕੇ  ਗੈਂਗਸਟਰ ਹਰਮਿੰਦਰ ਸਿੰਘ ਮਿੰਟੂ ਅਤੇ ਧਰਮਿੰਦਰ ਸਿੰਘ ਗੁਗਨੀ ਨੂੰ ਅੱਜ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਦੋਵੇਂ ਗੈਂਗਸ਼ਟਰਾਂ ਨੂੰ 8 ਦਸੰਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਆਦੇਸ਼ ਦਿੱਤੇ ਹਨ। ਬਾਕੀ ਗੈਂਗਸਟਰ ਲੁਧਿਆਣਾ ਦੀ ਅਦਾਲਤ ਵਿੱਚ ਇੱਕ ਹੋਰ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪੁਲਿਸ ਨੇ ਰਿਮਾਂਡ ‘ਤੇ ਲਿਆ ਹੋਇਆ ਹੈ।