ਕੈਪਟਨ ਸਰਕਾਰ ਨੇ ਬਜਟ ਵਿਚ ਮੁੱਫਤ ਬਿਜਲੀ ,ਕਰਜ਼ਾ ਰਾਹਤ ਅਤੇ ਮੰਡੀਕਰਨ ਵੱਲ ਕਦਮ ਵਧਾਉਂਦਿਆਂ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ- --ਰਵਿੰਦਰ ਸਿੰਘ ਰਵੀ ਗਰੇਵਾਲ

ਮੋਗਾ, 25 ਮਾਰਚ (ਜਸ਼ਨ)-ਸੂਬਾ ਸਰਕਾਰ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਪੇਸ਼ ਕੀਤੇ ਬਜਟ ਵਿਚ ਕਿਸਾਨੀ ਕਰਜ਼ਾ ਮੁਆਫ਼ੀ ਲਈ 4250 ਕਰੋੜ ਰੁਪਏ ਤਜਵੀਜ਼ ਕਰਨ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਸੂਬੇ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੂਬਾ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕੀਤਾ। ਗਰੇਵਾਲ ਨੇ ਆਖਿਆ ਕਿ ਕਿਸਾਨਾਂ ਨੂੰ ਖੇਤੀਬਾੜੀ ਲਈ ਮੁੱਫਤ ਬਿਜਲੀ ਮੁਹੱਈਆ ਕਰਵਾਉਣ ਵਾਸਤੇ 6256 ਕਰੋੜ ਰੁਪਏ ਦੀ ਰਾਸ਼ੀ ਤਜਵੀਜ਼ ਕੀਤੀ ਗਈ ਹੈ ਜਿਸ ਨਾਲ ਸੂਬੇ ਵਿਚ 13 ਲੱਖ ਦੇ ਕਰੀਬ ਟਿੳੂਬਵੈੱਲ ਰਾਹੀਂ ਸਿੰਚਾਈ ਕਰਦੇ ਕਿਸਾਨਾਂ ਨੂੰ ਰਾਹਤ ਮਿਲੇਗੀ । ਰਵੀ ਗਰੇਵਾਲ ਨੇ ਆਖਿਆ ਕਿ ਕਾਂਗਰਸ ਦੇ ਚੋਣ ਮਨੋਰਥ ਪੱਤਰ ਮੁਤਾਬਕ ਸੂਬੇ ਕਿਰਸਾਨੀ ਨੂੰ ਪੈਰਾਂ ਸਿਰ ਕਰਨ ਲਈ ਕੌਮੀਂ ਖੇਤੀਬਾੜੀ ਵਿਕਾਸ ਯੋਜਨਾ ਤਹਿਤ 400 ਕਰੋੜ ਰੁਪਏ ਰੱਖੇ ਗਏ ਹਨ ਖਾਸਕਰ ਰਾਮਪੁਰਾ ਫੂਲ ਵਿਖੇ ਵੈਟਰਨਰੀ ਕਾਲਜ ਬਣਨ ਨਾਲ ਇਲਾਕੇ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਭਾਰੀ ਫਾਇਦਾ ਹੋਵੇਗਾ। ਉਹਨਾ ਆਖਿਆ ਕਿ ਕਿਸਾਨ ਖੁਦਕੁਸ਼ੀਆਂ ਦਾ ਵੱਡਾ ਕਾਰਨ ਖੇਤੀ ਉਪਜਾਂ ਦਾ ਢੁੱਕਵਾਂ ਮੰਡੀਕਰਨ ਨਾ ਹੋਣਾ ਹੈ ਪਰ ਮੰਡੀਕਰਨ ਲਈ ਬੁਨਿਆਦੀ ਢਾਂਚੇ ਦੀ ਮਜਬੂਤੀ ਲਈ ਕੈਪਟਨ ਸਰਕਾਰ ਨੇ 750 ਕਰੋੜ ਰੁਪਏ ਦੀ ਵਿਵਸਥਾ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


