ਫਿਰੋਜ਼ਪੁਰ,25 ਜਨਵਰੀ (ਜਸ਼ਨ)-ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਖ਼ਾਸ ਕਰ ਨਵੇਂ ਬਣੇ ਵੋਟਰਾਂ ਵਿੱਚ ਵੋਟਾਂ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਲਈ 8ਵੇਂ ਰਾਸ਼ਟਰੀ ਵੋਟਰ ਦਿਵਸ ਦਾ ਰਾਜ ਪੱਧਰੀ ਸਮਾਗਮ ਜੈਨਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਰਿਸਰਚ, ਮੋਗਾ ਰੋਡ ਫ਼ਿਰੋਜ਼ਪੁਰ ਵਿਖੇ ਮਨਾਇਆ ਗਿਆ,ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ: ਬਲਦੇਵ ਸਿੰਘ ਢਿੱਲੋਂ ਉਪ ਕੁਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸ਼ਾਮਲ ਹੋਏ ਅਤੇ...
News
ਸਮਾਲਸਰ, 25 ਜਨਵਰੀ- (ਜਸ਼ਨ)-ਪਿੰਡ ਲੰਡੇ ਦੇ ਸ਼ਤਾਬ ਪਰਿਵਾਰ ਨਾਲ ਸਬੰਧਿਤ ਚੇਅਰਮੈਨ ਸੁਰਜੀਤ ਸਿੰਘ ਸ਼ਤਾਬ, ਮਨਜੀਤ ਸਿੰਘ ਸ਼ਤਾਬ ਸੂਬਾ ਪ੍ਰਧਾਨ ਡਰਾਫਟਸਮੈਨ ਯੂਨੀਅਨ, ਸਾਹਿਤਕਾਰ ਕੰਵਲਜੀਤ ਸਿੰਘ ਭੋਲਾ ਲੰਡੇ, ਪਰਮਜੀਤ ਸਿੰਘ ਡਾਕ ਵਿਭਾਗ, ਲਛਮਣ ਸਿੰਘ ਲੰਡੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਬਹਿਨੋਈ ਚਿਮਨ ਲਾਲ ਹਰੀਕੇ (ਸ਼੍ਰੀ ਮੁਕਤਸਰ ਸਾਹਿਬ) ਰਿਟਾ. ਇੰਸਪੈਕਟਰ ਪੰਜਾਬ ਰੋਡਵੇਜ ਮੋਗਾ ਅਚਾਨਕ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਕਾਲ ਚਲਾਣੇ ਤੇ ਸ਼ਤਾਬ ਪਰਿਵਾਰ...
ਮੋਗਾ 25 ਜਨਵਰੀ(ਜਸ਼ਨ)-ਭਾਰਤੀ ਚੋਣ ਕਮਿਸ਼ਨ, ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸਾਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਦਫ਼ਤਰ ਜ਼ਿਲਾ ਭਲਾਈ ਅਫ਼ਸਰ, ਮੋਗਾ ਵਿਖੇ ਵੋਟਰ ਦਿਵਸ ਮਨਾਇਆ ਗਿਆ।ਇਸ ਮੌਕੇ ਜ਼ਿਲਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ ਵੱਲੋਂ ਵੋਟਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਗਿਆ ਕਿ ਹਰ ਇੱਕ ਬਾਲਗ ਵਿਅਕਤੀ ਨੂੰ ਆਪਣੀ ਵੋਟ ਬਣਵਾਉਣੀ ਚਾਹੀਦੀ ਹੈ ਅਤੇ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ, ਤਾਂ ਜੋ ਦੁਨੀਆਂ ਦੇ ਸਭ ਤੋਂ...
ਚੰਡੀਗੜ, 24 ਜਨਵਰੀ: (ਜਸ਼ਨ) :ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਤਿੰਨ ਵੱਖ-ਵੱਖ ਭਿ੍ਰਸ਼ਟਾਚਾਰ ਦੇ ਕੇਸਾਂ ਵਿੱਚ ਸਿਵਲ ਹਸਪਤਾਲ, ਮਜੀਠਾ ਵਿਖੇ ਤਾਇਨਾਤ ਇਕ ਡਾਕਟਰ, ਮਾਲ ਹਲਕਾ ਗਰਬੀ ਬਟਾਲਾ, ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਅਤੇ ਭਾਮੀਆਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਨੰੂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ...
ਚੰਡੀਗੜ, 24 ਜਨਵਰੀ(ਜਸ਼ਨ): ਪੰਜਾਬ ਕੈਬਨਿਟ ਨੇ ਸੂਬੇ ਵਿੱਚ ਚੱਲ ਰਹੇ 2147 ਸੇਵਾ ਕੇਂਦਰਾਂ ਵਿੱਚੋਂ 500 ਸੇਵਾ ਕੇਂਦਰਾਂ ਨੂੰ ਛੱਡ ਕੇ ਬਾਕੀ ਸਾਰੇ ਸੇਵਾ ਕੇਂਦਰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਸਬੰਧਤ ਵਿਭਾਗ ਨੂੰ ਬੰਦ ਕੀਤੇ ਜਾਣ ਵਾਲੇ ਸੇਵਾ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਆਂਗਣਵਾੜੀ ਕੇਂਦਰਾਂ ਜਾਂ ਪੰਚਾਇਤ ਘਰਾਂ ਵਜੋਂ ਵਰਤਣ ਦੀ ਸੰਭਾਵਨਾ ਤਲਾਸ਼ਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਹ ਫੈਸਲਾ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਫ਼ਿਰੋਜ਼ਪੁਰ 24 ਜਨਵਰੀ 2016 (ਪੰਕਜ ਕੁਮਾਰ) ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ 0 ਤੋ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ 28 ਤੋ 30 ਜਨਵਰੀ 2018 ਤੱਕ ਦੇਸ਼ ਵਿਆਪੀ ਐਨ.ਆਈ.ਡੀ ਪਲਸ ਪੋਲੀਓ ਮੁਹਿੰਮ ਆਰੰਭੀ ਜਾ ਰਹੀ ਹੈ, ਇਸ ਮੁਹਿੰਮ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅਸਰਦਾਰ ਢੰਗ ਨਾਲ ਚਲਾਉਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣਾ ਸਹਿਯੋਗ ਦੇਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ. ਵਿਨੀਤ ਕੁਮਾਰ...
ਫ਼ਿਰੋਜ਼ਪੁਰ, 24 ਜਨਵਰੀ (ਪੰਕਜ ਕੁਮਾਰ ) ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਆਈ.ਏ.ਐੱਸ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਰਾਸ਼ਟਰੀ ਤਿਰੰਗਾ ਝੰਡਾ ਲਹਿਰਾ ਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ. ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ...
ਮੋਗਾ 24 ਜਨਵਰੀ(ਜਸ਼ਨ)- 26 ਜਨਵਰੀ ਨੂੰ ਹੋਣ ਵਾਲੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਸਬੰਧ ‘ਚ ਫੁੱਲ ਡਰੈੱਸ ਰੀਹਰਸਲ ਸਥਾਨਕ ਦਾਣਾ ਮੰਡੀ ਵਿਖੇ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਦੀ ਨੁਮਾਇੰਦਗੀ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੇਸ਼ ਤਿ੍ਰਪਾਠੀ, ਐਸ.ਡੀ.ਐਮ ਮੋਗਾ ਸੁਖਹਰਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ ਅਤੇ ਪੁਲਿਸ ਕਪਤਾਨ (ਹੈਡ) ਪਿ੍ਰਥੀਪਾਲ ਸਿੰਘ ਵੀ ਹਾਜ਼ਰ ਸਨ। ਫੁੱਲ ਡਰੈੱਸ ਰੀਹਰਸਲ ਦਾ ਨਿਰੀਖਣ ਕਰਨ...
ਮੋਗਾ,24 ਜਨਵਰੀ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿਖੇ ਸ. ਦਵਿੰਦਰ ਸਿੰਘ ਲੋਟੇ (ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮੋਗਾ), ਗੁਰਪ੍ਰੀਤ ਸਿੰਘ ਐਡਵੋਕੇਟ, ਰੈੱਡ ਰਿਬਨ ਕਲੱਬ ਵੱਲੋਂ ਨੈਸ਼ਨਲ ਯੁਵਕ ਦਿਵਸ ਮਨਾਇਆ ਗਿਆ, ਜਿਸ ਵਿੱਚ ਬਤੌਰ ਮੁੱਖ ਮਹਿਮਾਨ ਸ. ਗੁਰਮੀਤ ਸਿੰਘ ਸਹੋਤਾ ਨਾਇਬ ਤਹਿਸੀਲਦਾਰ ਬਾਘਾ ਪੁਰਾਣਾ, ਨੇ ਸ਼ਿਰਕਤ ਕੀਤੀ। ਸ੍ਰੀ ਸੁਰੇਸ਼ ਕੁਮਾਰ ਪਿੰ੍ਰਸੀਪਲ ਗੋਰਮਿੰਟ...
ਮੋਗਾ,24 ਜਨਵਰੀ (ਜਸ਼ਨ)- ਮੋਗਾ ਜ਼ਿਲੇ ਦੇ ਪਿੰਡ ਚੁੱਪਕੀਤੀ ਵਿਖੇ ਸਮਾਜ ਸੇਵੀ ਆਗੂ ਅਤੇ ਪ੍ਰਧਾਨ ਜਗਸੀਰ ਸਿੰਘ ਦੀ ਅਗਵਾਈ ’ਚ ਗ੍ਰਾਮ ਪੰਚਾਇਤ, ਐਨ.ਆਰ.ਆਈ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਵਿੱਚ 19 ਵੇਂ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮੇਂ ਭਾਈ ਜਸਵਿੰਦਰ ਸਿੰਘ ਦੇ ਕੀਰਤਨੀ ਜੱਥੇ ਨੇ ਕਥਾ ਕੀਰਤਨ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ...

