News

ਮੋਗਾ, 19 ਮਾਰਚ (ਜਸ਼ਨ)-ਯੂਥ ਕਾਂਗਰਸ ਮੋਗਾ ਦੀ ਵਿਸ਼ੇਸ਼ ਬੈਠਕ ਸ਼ਹਿਰੀ ਪ੍ਰਧਾਨ ਰਮਨ ਮੱਕੜ ਦੀ ਅਗਵਾਈ ਵਿਚ ਹੋਈ। ਜਾਣਕਾਰੀ ਦਿੰਦਿਆਂ ਸ਼ਹਿਰੀ ਪ੍ਰਧਾਨ ਯੁਵਾ ਕਾਂਗਰਸ ਰਮਨ ਮੱਕੜ ਨੇ ਦੱਸਿਆ ਕਿ ਯੁਵਾ ਕਾਂਗਰਸ ਵੱਲੋਂ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਨੂੰ ਆਮ ਲੋਕਾਂ ਤੱਕ ਪਹੰੁਚਾਉਣ ਦਾ ਕਾਰਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਅ ਰਹੀ ਹੈ। ਉਹਨਾਂ...
ਮੋਗਾ,19 ਮਾਰਚ (ਜਸ਼ਨ)- ਮੋਗਾ ਵਿਖੇ ਸਮਾਜ ਸੇਵੀ ਕਾਰਜਾਂ ਦੁਆਰਾ ਆਪਣੀ ਅਲੱਗ ਪਹਿਚਾਣ ਰੱਖਣ ਵਾਲੀ ਪ੍ਰਸਿੱਧ ਸੰਸਥਾ ਯੂਥ ਅਰੋੜਾ ਮਹਾਂਸਭਾ ਵੱਲੋਂ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਦੁਸਹਿਰਾ ਗਰਾਉਂਡ ਸਥਿਤ ਮਿੱਤਲ ਬਲੱਡ ਬੈਂਕ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਖ਼ੂਨਦਾਨ ਕੈਂਪ ਵਿਚ 101 ਖ਼ੂਨਦਾਨੀਆਂ ਨੇ ਖ਼ੂਨਦਾਨ ਕਰਕੇ ਭਵਿੱਖ ਵਿਚ ਖ਼ੂਨ ਨਾਲ ਬਚਣ ਵਾਲੀਆਂ ਜਾਨਾਂ ਵਿਚ ਸਹਿਯੋਗ ਪਾਇਆ। ਖ਼ੂਨਦਾਨ ਕੈਂਪ ਦਾ ਉਦਘਾਟਨ ਸਮਾਜ ਸੇਵੀ ਐਨ.ਆਰ.ਆਈ...
ਬਰਗਾੜੀ 19 ਮਾਰਚ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ) -ਕਸਬਾ ਬਰਗਾੜੀ ਦੇ ਉੱਘੇ ਸਮਾਜਸੇਵੀ ਅਤੇ ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ ਨੇ ਆਪਣੇ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਗਰੀਬ ਪਰਿਵਾਰ ਜਿਸ ਦੇ ਸਿਰ ਉੱਪਰ ਛੱਤ ਨਹੀਂ ਸੀ ਨੂੰ ਕਮਰਾ ਬਣਾਉਣ ਵਿੱਚ ਨਗਦ ਰਾਸ਼ੀ ਦੇ ਕੇ ਆਪਣਾ ਬਣਦਾ ਯੋਗਦਾਨ ਪਾਇਆ। ਇਸ ਸਮੇਂ ਸੁਖਪਾਲ ਸਿੰਘ ਨੰਬਰਦਾਰ, ਜਗਵਿੰਦਰ ਸਿੰਘ ਪੰਚ, ਗੁਰਦਿੱਤ ਸਿੰਘ ਪੰਚ, ਅਮਰਜੀਤ ਸਿੰਘ ਪੰਚ, ਜਗਸੀਰ ਸਿੰਘ...
ਮੋਗਾ/ਚੰਦਪੁਰਾਣਾ,19 ਮਾਰਚ (ਜਸ਼ਨ)-ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਖਿਲਾਫ਼ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਅਤੇ ਰੋਸ ਮੁਜ਼ਾਹਰਾ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦਾ ਹਰ ਸਿਪਾਹੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 20 ਮਾਰਚ ਨੂੰ ਚੰਡੀਗੜ ਪਹੰੁਚਣ ਲਈ ਕਮਰਕੱਸੇ ਕਰੀ ਬੈਠਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬੀਤੀ ਸ਼ਾਮ ਸ਼ੋ੍ਰਮਣੀ ਅਕਾਲੀ ਦਲ ਜ਼ਿਲਾ ਮੋਗਾ ਦੇ ਪ੍ਰਧਾਨ...
ਚੰਡੀਗੜ੍ਹ 19 ਮਾਰਚ,(ਜਸ਼ਨ): ਡਾਕਟਰੀ ਸਟਾਫ ਦੀ ਕਮੀ ਨਾਲ ਨਿਪਟਣ ਅਤੇ ਹੁਨਰ ਨੂੰ ਆਪਣੇ ਕੋਲ ਬਣਾਈ ਰੱਖਣ ਦੀ ਕੋਸ਼ਿਸ਼ ਵਜੋਂ ਪੰਜਾਬ ਮੰਤਰੀ ਮੰਡਲ ਨੇ ਐਮ.ਬੀ.ਬੀ.ਐਸ. ਡਾਕਟਰਾਂ ਨੂੰ ਹੁਣ ਪਰਖਕਾਲ ਦੇ ਸਮੇਂ ਦੌਰਾਨ ਸਾਰੇ ਭੱਤਿਆਂ ਸਣੇ ਪੂਰੀ ਤਨਖ਼ਾਹ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਸਿਹਤ ਅਤੇ ਪਰਿਵਾਰ ਭਲਾਈ ’ਚ ਨਵ-ਨਿਯੁਕਤ ਮੈਡੀਕਲ ਅਫਸਰਾਂ ਨੂੰ ‘‘ਸਿਰਫ਼ ਮੁਢਲੀ ਤਨਖ਼ਾਹ’’ ਦੇਣ ਦੀ ਸ਼ਰਤ...
ਚੰਡੀਗੜ੍ਹ, 19 ਮਾਰਚ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ’ਤੇ ਵਿਧਾਨ ਸਭਾ ਦੇ ਬਾਹਰ ਢਕਵੰਜ ਕਰਨ ਦੀ ਬਜਾਏ ਇਸ ਗੰਭੀਰ ਮੁੱਦੇ ’ਤੇ ਕੇਂਦਰ ਵਿੱਚ ਅਕਾਲੀ ਦਲ ਦੀ ਭਾਈਵਾਲ ਸਰਕਾਰ ’ਤੇ ਦਬਾਅ ਬਣਾਉਣ ਲਈ ਸੰਸਦ ਦਾ ਘਿਰਾਓ ਕਰਨ ਦੀ ਚੁਣੌਤੀ ਦਿੱਤੀ ਹੈ। ਸੁਖਬੀਰ ਬਾਦਲ ਵੱਲੋਂ ਭਲਕੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਦੀ ਸਖ਼ਤ...
ਚੰਡੀਗੜ੍ਹ 19 ਮਾਰਚ, (ਜਸ਼ਨ):ਪੰਜਾਬ ਮੰਤਰੀ ਮੰਡਲ ਵੱਲੋਂ ਗ਼ੈਰ-ਅਧਿਕਾਰਿਤ ਕਲੋਨੀਆਂ, ਪਲਾਟਾਂ ਅਤੇ ਇਮਾਰਮਤਾਂ ਨੂੰ ਨਿਯਮਿਤ ਕਰਨ ਬਾਰੇ ਬਿੱਲ ਨੂੰ ਹਰੀ ਝੰਡੀ ਦਿੱਤੇ ਜਾਣ ਤੋਂ ਬਾਅਦ ਇਸ ਨੂੰ ਵਿਧਾਨ ਸਭਾ ਦੇ ਬਜਟ ਸਮਾਗਮ ਵਿਚ ਪੇਸ਼ ਕੀਤੇ ਜਾਣ ਲਈ ਰਾਹ ਪੱਧਰਾ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ‘‘ਪੰਜਾਬ ਲਾਅਜ (ਅਣਅਧਿਕਾਰਿਤ ਕਲੋਨੀਆਂ ਨੂੰ ਨਿਯਮਿਤ ਕਰਨ ਬਾਰੇ...
ਮੋਗਾ, 19 ਮਾਰਚ (ਜਸ਼ਨ) - ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜੂਰੀ ਵਿਚ ਸਰਬੱਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਪਾਠ ਦੇ ਭੋਗ ਉਪਰੰਤ ਕੀਰਤਨੀ ਜੱਥੇ ਵਲੋਂ ਕੀਰਤਨ ਕਰ ਸੰਗਤ ਨੂੰ ਨਿਹਾਲ ਕੀਤਾ ਗਿਆ। ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀ. ਜਨੇਸ਼ ਗਰਗ ਅਤੇ ਹੋਰ ਸਟਾਫ ਮੈਂਬਰਾਂ ਨੇ ਕੀਰਤਨੀ ਜੱਥੇ ਨੂੰ ਸਿਰੋਪਾਓ ਪਾਕੇ ਸਨਮਾਨਿਤ ਕੀਤਾ। ਵਿਦਿਆਰਥੀਆਂ ਵਲੋਂ ਕਾਲਜ ਦੇ ਚੇਅਰਮੈਨ...
ਮੋਗਾ, 19 ਮਾਰਚ (ਜਸ਼ਨ) ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680, 22-ਬੀ, ਇਕਾਈ ਮੋਗਾ ਦੀ ਇੱਕ ਵਿਸ਼ੇਸ਼ ਮੀਟਿੰਗ ਕਾ. ਗੁਰਮੇਲ ਸਿੰਘ ਨਾਹਰ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਹਾਲ ਮੋਗਾ ਵਿੱਚ ਹੋਈ। ਇਸ ਮੌਕੇ ਵਿਸ਼ੇਸ਼ ਤੌਰ’ਤੇ ਪਹੁੰਚੇ ਸੂਬਾਈ ਡਿਪਟੀ ਜ.ਸਕੱਤਰ ਜਗਦੀਸ਼ ਸਿੰਘ ਚਾਹਲ ਨੇ ਸੂਬਾ ਕਮੇਟੀ ਦੀਆਂ ਮੀਟਿੰਗਾਂ ਦੀ ਰਿਪੋਰਟ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਬਾਰੇ ਬਿਲਕੁਲ ਹੀ ਚੁੱਪ ਹੈ। ਇਥੋਂ ਤੱਕ ਕਿ...
ਮੋਗਾ, 19 ਮਾਰਚ (ਜਸ਼ਨ) -ਐਕਸ਼ਨ ਕਮੇਟੀ ਦੇ ਸੱਦੇ ਉਪਰ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਵਰਕਰਾਂ ਨੇ ਪੰਜਾਬ ਰੋਡਵੇਜ਼ ਮੋਗਾ ਦੇ ਡਿਪੂ ਦੇ ਗੇਟ ਉੱਪਰ ਵਿਸ਼ਾਲ ਰੈਲੀ ਕਰਕੇ ਪੰਜਾਬ ਸਰਕਾਰ ਦੀਆਂ ਟਰਾਂਸਪੋਰਟ ਵਿਰੋਧੀ ਨੀਤੀਆਂ ਦੀ ਜੰਮ ਕੇ ਅਲੋਚਨਾ ਕੀਤੀ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਮੈਂਬਰ ਕਾਮਰੇਡ ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਮੌਜਗੜ ਨੇ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਮੁਲਾਜ਼ਮ ਨਵੀਂ ਬਣੀ ਸਰਕਾਰ ਤੋਂ ਆਸ ਕਰਦੇ ਸਨ ਕਿ ਸਰਕਾਰ ਮਾਨਯੋਗ...

Pages