ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੌਂਸਲਰ ਜਸਵਿੰਦਰ ਸਿੰਘ ਕਾਕਾ ਦੇ ਵਾਰਡ 50 ਵਿੱਚ 1 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਖੇਡ ਗਰਾਊਂਡ ਦੇ ਨਿਰਮਾਣ ਦਾ ਉਦਘਾਟਨ ਕੀਤਾ

ਮੋਗਾ 7 ਫਰਵਰੀ ( ਬਿੱਟੂ ਗਰੋਵਰ)
 ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਨੌਜਵਾਨਾਂ ਪ੍ਰਤੀ ਵਿਕਾਸ ਪੱਖੀ ਸੋਚ ਸਦਕਾ ਅੱਜ ਵਾਰਡ ਨੰਬਰ 50 ਲੰਢੇਕੇ ਵਿਖੇ ਕੌਂਸਲਰ ਜਸਵਿੰਦਰ ਸਿੰਘ ਕਾਕਾ   ਦੇ ਵਾਰਡ ਵਿੱਚ 1 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਖੇਡ ਗਰਾਊਂਡ ਦੇ ਨਿਰਮਾਣ ਦਾ ਉਦਘਾਟਨ ਮੇਅਰ   ਪ੍ਰਵੀਨ ਕੁਮਾਰ ਨਾਲ ਮਿਲਕੇ ਕੀਤਾ। ਇਸ ਮੌਕੇ ਮੋਗਾ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਆਮ ਆਦਮੀ ਪਾਰਟੀ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰੇਮ ਚੰਦ ਚੱਕੀਵਾਲਾ, ਕੌਂਸਲਰ ਜਸਵਿੰਦਰ ਸਿੰਘ ਕਾਕਾ, ਕੌਂਸਲਰ ਕੁਲਵਿੰਦਰ ਸਿੰਘ ਮੌਜੂਦ ਸਨ। ਵੱਡੀ ਗਿਣਤੀ ਵਿੱਚ ਕੌਂਸਲਰ, ਆਮ ਆਦਮੀ ਪਾਰਟੀ ਦੇ ਆਗੂ, ਵਰਕਰ, ਵਾਰਡ ਨਿਵਾਸੀ ਅਤੇ ਵਲੰਟੀਅਰ ਮੌਜੂਦ ਸਨ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਵਾਰਡ ਨੰਬਰ 50 ਵਿੱਚ 1.73 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਖੇਡ ਮੈਦਾਨ ਦੇ ਨਿਰਮਾਣ ਨਾਲ ਹੁਣ ਖਿਡਾਰੀਆਂ ਨੂੰ ਫੁੱਟਬਾਲ, ਕਬੱਡੀ, ਟਰੈਕ, ਵਾਲੀਬਾਲ ਅਤੇ ਕ੍ਰਿਕਟ ਲਈ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਨੌਜਵਾਨਾਂ ਨੂੰ ਖੇਡਾਂ ਵਿੱਚ ਸ਼ਾਮਲ ਕਰਨ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਜੀਉਣ ਲਈ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਹਿਲਾਂ ਕਰੋੜਾਂ ਰੁਪਏ ਦੀ ਲਾਗਤ ਨਾਲ ਮੋਗਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਮੇਸ਼ਾ ਖਿਡਾਰੀਆਂ ਦੇ ਸਰਵਪੱਖੀ ਵਿਕਾਸ 'ਤੇ ਧਿਆਨ ਕੇਂਦਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਨਾ ਹੈ, ਅਤੇ ਮੋਗਾ ਸ਼ਹਿਰ ਵਿੱਚ ਵਿਕਾਸ ਕਾਰਜ ਸਰਵਪੱਖੀ ਆਧਾਰ 'ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੁਪਏ ਦੀ ਗ੍ਰਾਂਟ ਦੇਣ ਲਈ ਧੰਨਵਾਦ ਕੀਤਾ। ਵਾਰਡ ਨੰ. 50 ਵਿੱਚ ਖੇਡ ਸਟੇਡੀਅਮ ਦੀ ਉਸਾਰੀ ਲਈ 1.73 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ। ਇਸ ਦੌਰਾਨ ਵਾਰਡ ਕੌਂਸਲਰ ਜਸਵਿੰਦਰ ਸਿੰਘ ਕਾਕਾ ਅਤੇ ਹੋਰ ਕੌਂਸਲਰਾਂ ਅਤੇ ਵਾਰਡ ਨਿਵਾਸੀਆਂ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।