ਵਿਧਾਇਕ ਸ:ਦਰਸ਼ਨ ਸਿੰਘ ਬਰਾੜ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨ ਸ਼ਾਹਕੋਟ ਜ਼ਿਮਨੀ ਚੋਣ ਪ੍ਰਚਾਰ ਲਈ ਹੋਏ ਰਵਾਨਾ

ਬਾਘਾਪੁਰਾਣਾ,19 ਮਈ (ਜਸ਼ਨ)- ਕਾਂਗਰਸ ਹਾਈ ਕਮਾਂਡ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ਾਹਕੋਟ ਜ਼ਿਮਨੀ ਚੋਣ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿੱਚ ਚਲਾਈ ਜਾ ਰਹੀ ਚੋਣ ਪ੍ਰਚਾਰ ਮੁਹਿੰਮ ਸ਼ਿਖਰਾਂ ‘ਤੇ ਹੈ । ਇਸ ਚੋਣ ਪ੍ਰਚਾਰ ਮੁਹਿੰਮ ਲਈ ਅੱਜ ਬਾਘਾਪੁਰਾਣਾ ਤੋਂ ਵਿਧਾਇਕ ਸ:ਦਰਸ਼ਨ ਸਿੰਘ ਬਰਾੜ ਦੀ ਅਗਵਾਈ ਵਿੱਚ ਕਾਂਗਰਸ ਦੇ ਮਿਹਨਤੀ ਸਾਥੀਆਂ ਦੀ ਟੀਮ ਸ਼ਾਹਕੋਟ ਲਈ ਰਵਾਨਾ ਹੋਈ। ਸ਼ਾਹਕੋਟ ਲਈ ਰਵਾਨਾ ਹੋਣ ਤੋਂ ਪਹਿਲਾਂ ਵਿਧਾਇਕ ਸ:ਦਰਸ਼ਨ ਸਿੰਘ ਬਰਾੜ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਕੈਪਟਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਬੇਹੱਦ ਸੰਤੁਸ਼ਟ ਹਨ । ਬਰਾੜ ਨੇ ਆਖਿਆ ਕਿ ਉਹ ਦਾਅਵੇ ਨਾਲ ਕਹਿ ਸਕਦੇ ਹਨ ਕਿ ਸ਼ਾਹਕੋਟ ਦੇ ਸੰਪੂਰਨ ਵਿਕਾਸ ਲਈ ਵੋਟਰ ਸ਼ੇਰੋਵਾਲੀਆਂ ਨੂੰ ਜਿੱਤਾਉਣ ਲਈ ਉਤਾਵਲੇ ਹਨ । ਉਹਨਾਂ ਕਿਹਾ ਕਿ ਅੱਜ ਉਹਨਾਂ ਦੇ ਨਾਲ ਜਾ ਰਹੀ ਕਾਂਗਰਸ ਕਾਰਕੰੁਨਾਂ ਦੀ ਪੂਰੀ ਟੀਮ ਸ਼ੇਰੋਵਾਲੀਆ ਦੇ ਹੱਕ ਵਿਚ ਚੋਣ ਪ੍ਰਚਾਰ ਕਰੇਗੀ ਤਾਂ ਕਿ ਲਾਡੀ ਸ਼ੇਰੋਵਾਲੀਆ ਵੱਡੇ ਅੰਤਰ ਨਾਲ ਜਿੱਤ ਦਰਜ ਕਰ ਸਕਣ। ਇਸ ਮੌਕੇ ਵਿਧਾਇਕ ਦਰਸ਼ਨ ਬਰਾੜ ਨਾਲ ਬਿੱਟੂ ਮਿੱਤਲ, ਜਗਸੀਰ ਗਰਗ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਬਾਘਾਪੁਰਾਣਾ,ਜਗਸੀਰ ਸਿੰਘ ਗਿੱਲ,ਦਵਿੰਦਰ ਸਿੰਘ ਗਿੱਲ,ਰਾਮ ਸਿੰਘ ਲੋਧੀ,ਗੁਰਦੀਪ ਸਿੰਘ ਬਰਾੜ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਸਨ।


