ਦੁੱਨੇਕੇ ਵਿਖੇ 1984 ਦੇ ਘੱਲੂਘਾਰੇ ਨੂੰ ਸਮਰਪਿਤ ਗੱਤਕਾ ਮੁਕਾਬਲੇ 23 ਜੂਨ ਨੂੰ,ਨੌਜਵਾਨਾਂ ’ਚ ਭਾਰੀ ਉਤਸ਼ਾਹ

ਮੋਗਾ,15 ਮਈ (ਜਸ਼ਨ)-ਸੰਤ ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਦੁੱਨੇਕੇ ਵਲੋਂ 23 ਜੂਨ ਨੂੰ ਗੱਤਕਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ । ਇਹ ਟੂਰਨਾਮੈਂਟ 1984 ਦੇ ਘੱਲੂਘਾਰੇ ਨੂੰ ਸਮਰਪਿਤ ਹੋਵੇਗਾ । ਅੱਜ ਇਸ ਸਬੰਧੀ ਰਾਈਜ਼ਿੰਗ ਸਟਾਰ ਆਫ ਗੱਤਕਾ ਦਾ ਪੋਸਟਰ ਅਤੇ ਫਲੈਕਸ ਸੰਗਤਾਂ ਲਈ ਜਾਰੀ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਗੁਰਦੀਪ ਸਿੰਘ ਨੇ ‘ਸਾਡਾ ਮੋਗਾ ਡੌਟ ਕੋਮ ’ ਨਿੳੂਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਦੱਸਿਆ ਕਿ ਇਹਨਾਂ ਗੱਤਕਾ ਮੁਕਾਬਲਿਆਂ ਨਾਲ ਬੱਚਿਆਂ ਨੂੰ ਧਰਮ ਤੇ ਵਿਰਸੇ ਨਾਲ ਜੋੜਨ ਵਿਚ ਮਦਦ ਮਿਲੇਗੀ ਤੇ ਉਸਾਰੂ ਸਮਾਜ ਦੀ ਸਿਰਜਣਾ ਹੋਵੇਗੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਰਾਜਵੰਤ ਸਿੰਘ ਮਾਹਲਾ , ਡਿਪਟੀ ਮੇਅਰ ਡਾ: ਜਰਨੈਲ ਸਿੰਘ ਦੁੱਨੇਕੇ, ਲਖਵੀਰ ਸਿੰਘ ਲੱਖਾ, ਬਲਵਿੰਦਰ ਸਿੰਘ ਮਿਸਤਰੀ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਮੱਖਣ ਸਿੰਘ ਬੇਰੀ ਵਾਲਾ, ਹਰਨੇਕ ਸਿੰਘ ਪ੍ਰਧਾਨ, ਲਖਵੀਰ ਸਿੰਘ ਲੱਖ, ਅੰਗਰੇਜ਼ ਸਿੰਘ ਗਤਕਾ ਕੋਚ, ਬਲਜਿੰਦਰ ਸਿੰਘ ਤੋਂ ਇਲਾਵਾ ਗੱਤਕਾ ਖਿਡਾਰੀ ਬੱਚੇ ਤੇ ਬੱਚੀਆਂ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


